Thursday, December 18, 2025

Chandigarh

ਜ਼ਿਲ੍ਹਾ ਕੌਸਲ ਵਲੋਂ ਸਾਥੀ ਨਾਰੰਗਵਾਲ ਨੂੰ ਸ਼ਰਧਾਂਜਲੀ

January 07, 2024 06:31 PM
SehajTimes

ਚੰਡੀਗੜ੍ਹ : ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕੌਂਸਲ ਚੰਡੀਗੜ੍ਹ ਵਲੋਂ ਅਜੇ ਭਵਨ ਵਿਖੇ ਐੱਸ ਐੱਸ ਕਾਲੀਰਮਨਾ ਦੀ ਪ੍ਰਧਾਨਗੀ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਾਥੀ ਪੂਰਨ ਸਿੰਘ ਨਾਰੰਗਵਾਲ, ਤਰਸੇਮ ਲਾਲ ਸਲਗੋਤਰਾ, ਸੇਵੀ ਰਾਇਤ ਅਤੇ ਤਰਲੋਚਨ ਸਿੰਘ ਗਿੱਲ ਦੇ ਸਦੀਵੀ ਵਿਛੋੜੇ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਦਿੱਤੀ ਗਈ। ਜ਼ਿਲ੍ਹਾ ਸਕੱਤਰ ਸਾਥੀ ਰਾਜ ਕੁਮਾਰ ਨੇ ਹਾਜ਼ਰ ਸਾਥੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਸਾਰੂ ਸੁਝਾਅ ਪੇਸ਼ ਕਰਨ ਲਈ ਕਿਹਾ। ਵਿਚਾਰ ਵਟਾਂਦਰੇ ਦੌਰਾਨ ਦੇਵੀ ਦਿਆਲ ਸ਼ਰਮਾ, ਕਰਮ ਸਿੰਘ ਵਕੀਲ, ਸਤੀਆਵੀਰ, ਪ੍ਰੀਤਮ ਸਿੰਘ ਹੁੰਦਲ, ਰਣਵੀਰ ਕੁਮਾਰ, ਜਗਨ ਪਾਲ, ਸੇਵਕ ਸਿੰਘ, ਦਿਲਬਾਗ ਸਿੰਘ, ਸ਼ਿੰਗਾਰਾ ਸਿੰਘ, ਪ੍ਰਲਾਦ ਸਿੰਘ, ਜੋਗਿੰਦਰ ਸ਼ਰਮਾ, ਕੇਹਰ ਸਿੰਘ, ਸੁਰਿੰਦਰ ਸਿੰਘ ਅਤੇ ਐੱਸ ਐੱਸ ਕਾਲੀਰਮਨਾ ਨੇ ਲੋਕ-ਹਿੱਤਾਂ ਲਈ ਸੰਘਰਸ਼ ਕਰਨ, ਕੌਮੀ ਅਤੇ ਸੂਬਾ ਪਾਰਟੀ ਵੱਲੋਂ ਤਹਿ ਕੀਤੇ ਹਰ ਸੰਘਰਸ਼ ਨੂੰ ਸਫਲ ਕਰਨ ਲਈ ਅਤੇ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਲਈ ਅਸਰਦਾਰ ਉਪਰਾਲੇ ਕਰਨ ਉਤੇ ਜ਼ੋਰ ਦਿਤਾ। ਧੰਨਵਾਦ ਮਤਾ ਸਾਥੀ ਐੱਸ ਐੱਸ ਕਾਲੀਰਮਨਾ ਨੇ ਪੇਸ਼ ਕੀਤਾ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ