Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

January 07, 2024 07:46 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ। 
 
ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
 
ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਲਈ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ