Sunday, May 05, 2024

Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

January 08, 2024 10:19 AM
SehajTimes

ਮਿਤੀ 08-01-2024 (25 ਪੋਹ ਨਾਨਕਸ਼ਾਹੀ ਸੰਮਤ 555)

 

ਗੂਜਰੀ ਕੀ ਵਾਰ ਮਹਲਾ ੩

ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥  ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਅਰਥ:

 

ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।

ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥  ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ।  ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

 

गूजरी की वार महला ३

सिकंदर बिराहिम की वार की धुनी गाउणी 

ੴ सतिगुर प्रसादि ॥   सलोकु मः ३ ॥  

इहु जगतु ममता मुआ जीवण की बिधि नाहि ॥  गुर कै भाणै जो चलै तां जीवण पदवी पाहि ॥   ओइ सदा सदा जन जीवते जो हरि चरणी चितु लाहि ॥  नानक नदरी मनि वसै गुरमुखि सहजि समाहि ॥१॥   मः ३ ॥   अंदरि सहसा दुखु है आपै सिरि धंधै मार ॥   दूजै भाइ सुते कबहि न जागहि माइआ मोह पिआर ॥   नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥

 

अर्थ :-

अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।

 

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

 

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਸ਼ੇਰਗੜ੍ਹ ਚੀਮਾ ਵਿਖੇ, ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ