Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

January 08, 2024 01:24 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ.  ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਲੇਖਾਕਾਰ ਅਤੇ ਏ.ਆਈ.ਟੀ. ਦੇ ਲਾਅ ਅਫਸਰ ਨੂੰ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। 
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ਟ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਇਵਜ਼ ਵਿੱਚ 8 ਲੱਖ ਰੁਪਏ ਵਸੂਲੇ ਹਨ। ਸ਼ਿਕਾਇਤਕਰਤਾ ਨੇ ਉਕਤ ਵਕੀਲ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਸੀ।
 
ਬੁਲਾਰੇ ਨੇ ਦੱਸਿਆ ਕਿ ਕੇਸ ਦੀ ਜਾਂਚ ਦੌਰਾਨ ਉਕਤ ਕਾਨੂੰਨ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਸ ਨੇ ਲੇਖਾਕਾਰ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਦੇ ਚੈੱਕ ਸੌਂਪੇ ਸਨ, ਜੋ ਕਿ ਸ਼ਿਕਾਇਤਕਰਤਾ ਨਾਲ ਹੋਈ ਗੱਲਬਾਤ ਦੀ ਆਡੀਓ-ਵੀਡੀਓ ਰਿਕਾਰਡਿੰਗ ਵਿੱਚ ਸੱਚ ਸਾਬਤ ਹੋਇਆ ਹੈ। ਇਸ ਤੋਂ ਇਲਾਵਾ, ਲੇਖਾਕਾਰ ਨੇ ਸ਼ਿਕਾਇਤਕਰਤਾ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ ਲਈ ਐਸਟੀਮੇਟ ’ਤੇ ਦਸਤਖਤ ਕੀਤੇ ਹਨ, ਜੋ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਪੈਸੇ ਲੈਣ ਲਈ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਨੂੰ ਜਾਇਜ਼ ਠਹਿਰਾਉਂਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੇ ਅਧਾਰ ’ਤੇ ਵਿਜੀਲੈਂਸ ਬਿਓਰੋ ਰੇਂਜ ਅੰਮ੍ਰਿਤਸਰ ਨੇ ਉਕਤ ਸਹਿ-ਮੁਲਜ਼ਮ ਲੇਖਾਕਾਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ਵਿੱਚ  ਦੋਸ਼ੀ ਪਾਏ ਜਾਣ ’ਤੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ