Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਬਿਲਕਿਸ ਬਾਨੋ ਮਾਮਲੇ ‘ਚ ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾ

January 08, 2024 03:04 PM
SehajTimes

ਗੁਜਰਾਤ  : ਬਿਲਕਿਸ ਬਾਨੋ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਪਲਟਦੇ ਹੋਏ ਦੋਸ਼ੀਆਂ ਦੀ ਸਜ਼ਾ ਮੁਆਫੀ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੋਸ਼ੀਆਂ ਨੂੰ ਹੁਣ ਫਿਰ ਤੋਂ ਜੇਲ੍ਹ ਜਾਣਾ ਪਵੇਗਾ। ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਉਜੱਲ ਭੁਇਆ ਦੀ ਬੇਂਚ ਨੇ ਸੋਮਵਾਰ ਨੂੰ ਫੈਸਲਾ ਸੁਣਾਉਦੇ ਹੋਏ ਕਿਹਾ ਕਿ ਸਜ਼ਾ ਅਪਰਾਧ ਰੋਕਣ ਦੇ ਲਈ ਦਿੱਤੀ ਜਾਂਦੀ ਹੈ। ਪੀੜਤ ਦੇ ਅਧਿਕਾਰ ਦੀ ਵੀ ਚਿੰਤਾ ਕਰਨੀ ਪਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਜਿੱਥੇ ਅਪਰਾਧੀ ਦੇ ਖਿਲਾਫ਼ ਮੁੱਕਦਮਾ ਚੱਲਿਆ ਤੇ ਸਜ਼ਾ ਸੁਣਾਈ ਗਈ, ਸਿਰਫ਼ ਓਹੀ ਸੂਬਾ ਦੋਸ਼ੀਆਂ ਦੀ ਸਜ਼ਾ ਮਆਫੀ ਦਾ ਫੈਸਲਾ ਕਰ ਸਕਦਾ ਹੈ। ਕੋਰਟ ਨੇ ਕਿਹਾ ਕਿ ਦੋਸ਼ੀਆਂ ਦੀ ਸਜ਼ਾ ਮੁਆਫੀ ਦਾ ਫੈਸਲਾ ਗੁਜਰਾਤ ਸਰਕਾਰ ਨਹੀਂ ਕਰ ਸਕਦੀ ਬਲਕਿ ਮਹਾਰਾਸ਼ਟਰ ਸਰਕਾਰ ਇਸ ‘ਤੇ ਫੈਸਲਾ ਕਰੇਗੀ। ਦੱਸ ਦੇਈਏ ਕਿ ਗੁਜਰਾਤ ਸਰਕਾਰ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੋਤੀ ਦਿੱਤੀ ਗਈ, ਜਿਸ ‘'ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਇਆ। ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਉਜੱਵਲ ਭੁਇਆ ਦੀ ਬੇਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ 12 ਅਕਤੂਬਰ 2023 ਨੂੰ ਆਪਣਾ ਫੈਸਲਾ ਸੁੱਰਖਿਅਤ ਰੱਖ ਲਿਆ ਸੀ। ਗੌਰਤਲਬ ਹੈ ਕਿ ਗੁਜਰਾਤ ਸਰਕਾਰ ਦੀ ਮੁਆਫੀ ਨੀਤੀ ਤਹਿਤ ਸਾਲ 2022 ਵਿੱਚ ਬਿਲਕਿਸ ਬਾਨੋ ਮਾਮਲੇ ਵਿੱਚ ਦੋਸ਼ੀਅ ਦੀ ਸਜ਼ਾ ਮੁਆਫ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਹਾਲਾਂਕਿ ਹੁਣ ਸੁਪਰੀਮ ਕੋਰਟ ਦੇ ਫੈਸਲੇ ਦੇ ਬਾਅਦ ਦੋਸ਼ੀਆਂ ਨੂੰ ਫਿਰ ਤੋਂ ਜੇਲ੍ਹ ਜਾਣਾ ਪਵੇਗਾ। ਇਹਨਾਂ ਦੋਸ਼ੀਆ ਨੂੰ CBI ਦੀ ਵਿਸ਼ੇਸ਼ ਅਦਾਲਤ ਨੇ ਸਾਲ 2008 ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਸੀ, ਜਿਸ ‘ਤੇ ਬੰਬੇ ਹਾਈਕੋਰਟ ਨੇ ਵੀ ਆਪਣੀ ਮੁਹਰ ਲਗਾਈ ਸੀ Í

 

 

 

 

 

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ