Monday, November 03, 2025

Sports

ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ 20 ਟੀਮ ‘ਚ ਵਾਪਸੀ

January 08, 2024 06:15 PM
SehajTimes

ਅਫਗਾਨਿਸਤਾਨ : ਅਫਗਾਨਿਸਤਾਨ ਦੇ ਖਿਲਾਫ਼ ਟੀ 20 ਸੀਰੀਜ਼ ਵਿੱਚ ਰੋਹਿਤ ਸ਼ਰਮਾ ਟੀਮ ਇੰਡੀਆ ਦੀ ਅਗਵਾਈ ਕਰਨਗੇ। ਉਥੇ ਹੀ ਇਸ ਤੋਂ ਇਲਾਵਾ ਵਿਰਾਟ ਕੋਹਲੀ ਭਾਰਤੀ ਟੀਮ ਦੀ ਜਰਸੀ ਵਿੱਚ ਦਿਖਾਈ ਦੇਣਗੇ। ਦਰਅਸਲ, ਤਕਰੀਬਨ 14 ਮਹੀਨੀਆਂ ਬਾਅਦ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ 20 ਟੀਮ ਵਿੱਚ ਵਾਪਸੀ ਹੋਈ ਹੈ। ਇਸ ਤੋਂ ਪਹਿਲਾਂ ਦੋਨੋਂ ਟੀ 20 ਵਿਸ਼ਵ ਕੱਪ 2022 ਸੈਮੀਫਾਈਨਲ ਵਿੱਚ ਖੇਡੇ ਸਨ। ਇਸਦੇ ਬਾਅਦ ਤੋਂ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਭਾਰਤ ਦੇ ਲਈ ਇੰਟਰਨੈਸ਼ਨਲ ਟੀ 20 ਮੈਚ ਨਹੀਂ ਖੇਡੇ ਹਨ। ਅਫਗਾਨਿਸਤਾਨ ਸੀਰੀਜ਼ ਨਾਲ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਟੀ 20 ਇੰਟਰਨੈਸ਼ਨਲ ਵਿੱਚ ਵਾਪਸੀ ਕਰ ਸਕਦੇ ਹਨ। ਪਿਛਲੇ ਦਿਨੀ ਬੀਸੀਸੀਆਈ ਨੂੰ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੇ ਕਿਹਾ ਸੀ ਕਿ ਉਹ ਟੀ 20 ਫਾਰਮੈਟ ਵਿੱਚ ਖੇਡਣਾ ਚਾਹੁੰਦੇ ਹਨ। ਨਾਲ ਉਨ੍ਹਾਂ ਨੇ ਕਿਹਾ ਸੀ ਕਿ ਉਹ ਟੀ 20 ਵਿਸ਼ਵ ਕੱਪ ਦੇ ਲਈ ਉਪਲੱਬਧ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਦੇ ਖਿਲਾਫ 3 ਮੈਚਾਂ ਦੀ ਟੀ 20 ਸੀਰੀਜ਼ ਖੇਡੀ ਸੀ। ਇਸ ਸੀਰੀਜ਼ ਵਿੱਚ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਸੀ। ਉਥੇ ਹੀ ਯਸ਼ਸਵੀ ਜੈਸਵਾਲ, ਤਿਲਕ ਵਰਮਾ ਤੇ ਰਿੰਕੂ ਸਿੰਘ ਵਰਗੇ ਨੌਜਵਾਨ ਖਿਡਾਰੀਆਂ ਨੂੰ ਅਜ਼ਮਾਇਆ ਗਿਆ । ਇਨ੍ਹਾਂ ਖਿਡਾਰੀਆਂ ਨੇ ਉਮੀਦ ਦੇ ਮੁਤਾਬਕ ਪ੍ਰਦਰਸ਼ਨ ਕੀਤਾ। ਪਰ ਹੁਣ ਰੋਹਿਤ ਤੇ ਵਿਰਾਟ ਦੀ ਵਾਪਸੀ ਦੇ ਵਾਦ ਸਿਲੈਕਟਰਾਂ ਦੇ ਲਈ ਵਿਸ਼ਵ ਕੱਪ ਦੇ ਲਈ ਟੀਮ ਦੀ ਚੋਣ ਕਰਨਾ ਸੌਖਾ ਨਹੀਂ ਹੋਵੇਗਾ।

 

Have something to say? Post your comment

 

More in Sports

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ

ਮਾਲੇਰਕੋਟਲਾ ਦੇ ਰਿਹਾਨ ਟਾਇਗਰ ਬਣੇ ਮਿਸਟਰ ਵਰਲਡ ਚੈਂਪੀਅਨ 2025

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਭਾਰਤੀ ਹਾਕੀ ਟੀਮ ਨੇ ਜਿਤਿਆ ਏਸ਼ੀਆ ਕੱਪ

ਚਾਈਨਾ 'ਚ ਹੈਪੀ ਬਰਾੜ ਨੇ ਸਟਰਾਂਗਮੈਨ ਮੁਕਾਬਲਾ ਜਿੱਤ ਕੇ ਚਮਕਾਇਆ ਮੋਗੇ ਦਾ ਨਾਮ 

ਸਪੋਰਟਸ ਡੇਅ ਮੌਕੇ ਕਾਲਜ 'ਚ ਕਰਵਾਈਆਂ ਖੇਡਾਂ 

ਹਰਜਿੰਦਰ ਕੌਰ ਨੇ ਭਾਰ ਚੁੱਕਣ 'ਚ ਜਿੱਤਿਆ ਤਾਂਬਾ 

ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਸ.ਮਿ.ਸ ਖੇੜੀ ਗੁੱਜਰਾਂ ਨੇ ਜਿੱਤੇ ਇੱਕ ਸਿਲਵਰ ਅਤੇ ਅੱਠ ਬਰੋਂਜ਼ ਮੈਡਲ

ਯੋਗਾ, ਟੇਬਲ ਟੈਨਿਸ, ਫੁੱਟਬਾਲ ਅਤੇ ਖੋ-ਖੋ ਦੇ ਕਰਵਾਏ ਗਏ ਜ਼ੋਨ ਪੱਧਰੀ ਮੁਕਾਬਲੇ

ਅਕੇਡੀਆ ਵਰਲਡ ਸਕੂਲ ਦੀ ਟੀਮ ਕ੍ਰਿਕਟ 'ਚ ਰਹੀ ਅੱਵਲ