Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

15 ਦੁਕਾਨਾਂ ਦੇ ਪਲਾਟ ਵੇਚ ਕੇ 700  ਦੁਕਾਨਦਾਰਾਂ ਦਾ ਨੁਕਸਾਨ ਕਰ ਰਹੀ ਆਮ ਆਦਮੀ ਪਾਰਟੀ

January 08, 2024 07:06 PM
SehajTimes

ਪਟਿਆਲਾ : ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਪਾਰਕਿੰਗ ਦੀ ਸਹੂਲਤ ਦੇਣ ਲਈ ਪੁਰਾਣੀ ਟਰੈਕਟਰ ਮਾਰਕੀਟ ਨੂੰ ਰਾਜਪੁਰਾ ਰੋਡ ’ਤੇ ਤਬਦੀਲ ਕਰ ਦਿੱਤਾ ਸੀ। ਸ਼ਹਿਰ ਵਾਸੀਆਂ ਲਈ ਜਿੱਥੇ ਬਹੁਮੰਜ਼ਿਲਾ ਪਾਰਕਿੰਗ ਬਣਾਈ ਜਾਣੀ ਸੀ, ਉਸ ਜ਼ਮੀਨ 'ਤੇ 15 ਦੁਕਾਨਾਂ ਦੇ ਪਲਾਟ ਵੇਚ ਕੇ ਆਮ ਆਦਮੀ ਪਾਰਟੀ ਦੀ ਸਰਕਾਰ 700 ਦੁਕਾਨਦਾਰਾਂ ਤੋਂ ਕਾਰੋਬਾਰ ਖੋਹ ਰਹੀ ਹੈ। ਪੁਰਾਣੀ ਟਰੈਕਟਰ ਮਾਰਕੀਟ ਵਾਲੀ ਜਮੀਨ ਤੇ ਬਹੁਮੰਜ਼ਿਲਾ ਪਾਰਕਿੰਗ ਸ਼ਹਿਰ ਵਾਸੀਆਂ ਲਈ ਬਣਾਈ ਜਾਣੀ ਸੀ, ਪਰ ਇਸ ਜ਼ਮੀਨ ਨੂੰ ਭਗਵੰਤ ਮਾਨ ਸਰਕਾਰ ਵੇਚ ਰਹੀ ਹੈ। ਪਾਰਕਿੰਗ ਵਾਲੀ ਜ਼ਮੀਨ ਵਿੱਚੋਂ ਕਰੀਬ ਪੰਜ ਸ਼ੋਅਰੂਮ ਪਲਾਂਟ ਈ-ਨਿਲਾਮੀ ਰਾਹੀਂ ਵੇਚੇ ਜਾ ਚੁੱਕੇ ਹਨ। ਸ਼ਹਿਰ ਦੇ ਬਾਜ਼ਾਰਾਂ ਦੀਆਂ ਕਈ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਇਸ ਮਾਮਲੇ ਦੀ ਜਾਣਕਾਰੀ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਬੀਬਾ ਜੈਇੰਦਰ ਕੌਰ ਨੂੰ ਦੇ ਕੇ ਮਦਦ ਦੀ ਮੰਗ ਕੀਤੀ। ਬੀਬਾ ਜੈਇੰਦਰਾ ਕੌਰ ਸਮੇਤ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ, ਸੀਨੀਅਰ ਭਾਜਪਾ ਆਗੂ ਕੇ.ਕੇ ਸ਼ਰਮਾ ਅਤੇ ਹੋਰ ਵਰਕਰਾਂ ਨੇ ਸੋਮਵਾਰ ਨੂੰ ਪੁਰਾਣੀ ਟਰੈਕਟਰ ਮਾਰਕੀਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਦੁਕਾਨਦਾਰ ਅਤੇ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ।

ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਸ਼ਹਿਰ ਦੀ ਪਾਰਕਿੰਗ ਲਈ ਰਾਖਵੀਂ ਰੱਖੀ ਗਈ ਜ਼ਮੀਨ ਨੂੰ ਵੇਚਣ ਦਾ ਫੈਸਲਾ ਕਰਕੇ ਭਗਵੰਤ ਮਾਨ ਸਰਕਾਰ ਨੇ ਪਟਿਆਲਾ ਵਾਸੀਆਂ ਨਾਲ ਬੇਇਨਸਾਫ਼ੀ ਕੀਤੀ ਹੈ। ਜਿਸ ਰਫ਼ਤਾਰ ਨਾਲ ਵਾਹਨਾਂ ਦੀ ਗਿਣਤੀ ਵੱਧ ਰਹੀ ਹੈ, ਉਸ ਹਿਸਾਬ ਨਾਲ ਸ਼ਹਿਰ ਵਿੱਚ ਪਾਰਕਿੰਗ ਦਾ ਕੋਈ ਪ੍ਰਬੰਧ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਪਟਿਆਲਾ ਸ਼ਹਿਰ ਨੂੰ ਸਮਾਰਟ ਸਿਟੀ ਦੀ ਸ਼੍ਰੇਣੀ ਵਿੱਚ ਲਿਆਉਣ ਦਾ ਸੁਪਨਾ ਵੇਖਿਆ ਗਿਆ ਹੈ। ਵਿਰਾਸਤੀ ਸ਼ਹਿਰ ਦੀ ਮੁੱਖ ਪਾਰਕਿੰਗ ਥਾਂ ਨੂੰ ਵੇਚਣਾ ਪਟਿਆਲਾ ਦੇ ਲੋਕਾਂ ਨਾਲ ਧੋਖਾ ਹੈ। ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਦੱਸਿਆ ਕਿ ਚਾਂਦਨੀ ਚੌਕ, ਅਨਾਰਦਾਨਾ ਚੌਕ, ਏ.ਸੀ. ਮਾਰਕੀਟ ਦਾ ਪਿਛਲਾ ਹਿੱਸਾ, ਅਦਾਲਤ ਬਜ਼ਾਰ ਅਤੇ ਧਰਮਪੁਰਾ ਬਜ਼ਾਰ ਪੂਰੇ ਜ਼ਿਲ੍ਹੇ ਦੇ ਹੀ ਨਹੀਂ ਸਗੋਂ ਪੂਰੇ ਸੂਬੇ ਦੇ ਨਾਲ-ਨਾਲ ਗੁਆਂਢੀ ਰਾਜ ਹਰਿਆਣਾ ਦੇ ਲੋਕਾਂ ਲਈ ਵੀ ਪ੍ਰਮੁੱਖ ਖਰੀਦ ਕੇਂਦਰ ਹਨ। ਇਸ ਸਮੇਂ ਧਰਮਪੁਰਾ ਬਾਜਾਰ ਅਤੇ ਅਦਾਲਤ ਬਾਜਾਰ ਦੇ ਕਈ ਦੁਕਾਨਦਾਰ ਪਾਰਕਿੰਗ ਦੀ ਸਮੱਸਿਆ ਤੋਂ ਦੁਖੀ ਹੋ ਕੇ ਬਾਹਰਲੇ ਇਲਾਕਿਆਂ ਵਿੱਚ ਜਾਣ ਲਈ ਮਜਬੂਰ ਹੋ ਗਏ ਹਨ। ਮੌਜੂਦਾ ਦੁਕਾਨਦਾਰਾਂ ਨੂੰ ਆਸ ਸੀ ਕਿ ਇੱਕ ਦਿਨ ਪੁਰਾਣੀ ਟਰੈਕਟਰ ਮਾਰਕੀਟ ਵਿੱਚ ਬਹੁਮੰਜ਼ਿਲਾ ਪਾਰਕਿੰਗ ਸਥਾਪਤ ਹੋ ਜਾਵੇਗੀ ਅਤੇ ਉਕਤ ਬਾਜ਼ਾਰਾਂ ਵਿੱਚ ਕਾਰੋਬਾਰ ਆਮ ਵਾਂਗ ਹੋ ਜਾਵੇਗਾ। ਪਰ ਆਮ ਆਦਮੀ ਪਾਰਟੀ ਨੇ ਪਾਰਕਿੰਗ ਦੀ ਜਮੀਨ ਨੂੰ ਵੇਚਣ ਦਾ ਫੈਸਲਾ ਲੈ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਕਿਸੇ ਨਾ ਕਿਸੇ ਤਰ੍ਹਾਂ ਜ਼ਮੀਨ ਵੇਚ ਕੇ ਆਪਣੀ ਆਮਦਨ ਵਧਾਉਣਾ ਚਾਹੁੰਦੀ ਹੈ ਅਤੇ ਆਮ ਆਦਮੀ ਪਾਰਟੀ ਨੂੰ ਆਮ ਲੋਕਾਂ ਦੀ ਸਹੂਲਤ ਦੀ ਕੋਈ ਚਿੰਤਾ ਨਹੀਂ ਹੈ। ਇਹੀ ਕਾਰਨ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

 ਇਸ ਮੌਕੇ ਪਟਿਆਲਾ ਦੇ ਨਵ-ਨਿਯੁਕਤ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਪਾਰਕਿੰਗ ਦੀ ਜ਼ਮੀਨ ਵੇਚਣਾ ਸਰਾਸਰ ਗਲਤ ਹੈ ਅਤੇ ਸਰਕਾਰ ਵੱਲੋਂ ਦੁਕਾਨਦਾਰਾਂ ਨਾਲ ਇਹ ਧੱਕਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਪਹਿਲਾਂ ਹੀ ਕਬਜ਼ਿਆਂ ਕਾਰਨ ਸੁੰਗੜਦਾ ਜਾ ਰਿਹਾ ਹੈ ਅਤੇ ਜੇਕਰ ਪਾਰਕਿੰਗ ਦੀ ਸਹੂਲਤ ਵੀ ਲੋਕਾਂ ਤੋਂ ਖੋਹ ਲਈ ਗਈ ਤਾਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੋ ਪਹੀਆ ਵਾਹਨ ਪਾਰਕ ਕਰਨ ਲਈ ਵੀ ਥਾਂ ਨਹੀਂ ਬਚੇਗੀ। ਉਨ੍ਹਾਂ ਕਿਹਾ ਕਿ ਪਾਰਕਿੰਗ ਲਈ ਰਾਖਵੀਂ ਜ਼ਮੀਨ ਨੂੰ ਵੇਚਣਾ ਸਰਾਸਰ ਗਲਤ ਹੈ ਅਤੇ ਜੇਕਰ ਇਸ ਸਬੰਧੀ ਦੁਕਾਨਦਾਰਾਂ ਨੂੰ ਅਦਾਲਤ ਵਿੱਚ ਜਾਣਾ ਪੈਂਦਾ ਹੈ ਤਾਂ ਉਹ ਦੁਕਾਨਦਾਰਾਂ ਦੀ ਹਰ ਸੰਭਵ ਮਦਦ ਕਰਨਗੇ, ਤਾਂ ਜੋ ਦੁਕਾਨਦਾਰਾਂ ਦੇ ਡੁੱਬਦੇ ਕਾਰੋਬਾਰ ਨੂੰ ਬਚਾਇਆ ਜਾ ਸਕੇ। ਭਾਜਪਾ ਆਗੂਆਂ ਸਮੇਤ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਮ ਆਦਮੀ ਪਾਰਟੀ ਖ਼ਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬੀਬਾ ਜਿੰਦਰਾ ਕੌਰ, ਸੰਜੀਵ ਸ਼ਰਮਾ ਬਿੱਟੂ, ਕੇ.ਕੇ.ਸ਼ਰਮਾ, ਅਨਿਲ ਬਜਾਜ, ਬਿਮਲਾ ਦੇਵੀ, ਨੱਥੂ ਰਾਮ, ਅਨਿਲ ਮੰਗਲਾ, ਸੋਨੂੰ ਸੰਗਰ ਤੋਂ ਇਲਾਵਾ ਵੱਖ-ਵੱਖ ਬਾਜ਼ਾਰਾਂ ਦੀਆਂ ਮਾਰਕੀਟ ਐਸੋਸੀਏਸ਼ਨਾਂ ਦੇ ਅਧਿਕਾਰੀ ਅਤੇ ਦੁਕਾਨਦਾਰ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ