Tuesday, May 14, 2024

Malwa

ਮਲੇਰਕੋਟਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੇ ਪੱਧਰ 'ਤੇ ਕੀਤੀ ਗਈ ਕਾਰਵਾਈ

January 08, 2024 07:12 PM
ਅਸ਼ਵਨੀ ਸੋਢੀ
ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਮਲੇਰਕੋਟਲਾ ਪੁਲਿਸ ਨੇ ਸੋਮਵਾਰ ਨੂੰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਭਰ ਵਿੱਚ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ। ਮਾੜੇ ਤੱਤਾਂ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਲਈ ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਸੀ। ਇਹ ਆਪ੍ਰੇਸ਼ਨ ਸਵੇਰੇ 08 ਵਜੇ ਤੋਂ ਦੁਪਹਿਰ 2 ਵਜੇ ਤੱਕ ਜਿਲੇ ਦੇ ਵੱਖ-ਵੱਖ  ਇਲਾਕਿਆਂ ਵਿੱਚ ਇੱਕੋ ਸਮੇਂ ਉਪਰੇਸ਼ਨ ਚਲਾਇਆ ਗਿਆ ਅਤੇ ਏਡੀਜੀਪੀ ਸੁਰੱਖਿਆ ਪੰਜਾਬ, ਐਸਐਸ ਸ੍ਰੀਵਾਸਤਵ ਆਈਪੀਐਸ ਨਿੱਜੀ ਤੌਰ 'ਤੇ ਉਪਰੇਸ਼ਨਾਂ ਦੀ ਨਿਗਰਾਨੀ ਕਰ ਰਹੇ ਹਨ। ਐਸ.ਐਸ.ਪੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਖੁਦ ਫੀਲਡ ਵਿੱਚ ਮੌਜੂਦ ਸਨ ਤਾਂ ਜੋ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕਰਕੇ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਅੰਜਾਮ ਦਿੱਤਾ ਜਾ ਸਕੇ। 
ਦੋ ਐਸਪੀ ਰੈਂਕ ਦੇ ਅਧਿਕਾਰੀਆਂ, 04 ਡੀਐਸਪੀਜ਼ ਅਤੇ ਸਾਰੇ ਐਸਐਚਓਜ਼ ਦੀ ਅਗਵਾਈ ਵਿੱਚ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਇਹ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ।ਏਡੀਜੀਪੀ ਸੁਰੱਖਿਆ ਪੰਜਾਬ ਐਸਐਸ ਸ੍ਰੀਵਾਸਤਵ ਆਈਪੀਐਸ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਅਪਰਾਧ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। “ਇਸ ਤਰ੍ਹਾਂ ਦੇ CASO ਜਨ-ਪੈਮਾਨੇ ਦੇ ਪੱਧਰ 'ਤੇ ਨਾ ਸਿਰਫ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਦਾ ਵਿਸ਼ਵਾਸ਼ ਵਧਾਉਂਦੇ ਹਨ ਅਤੇ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਂਦੇ ਹਨ,”।ਏਡੀਜੀਪੀ ਐਸਐਸ ਸ੍ਰੀਵਾਸਤਵ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 04 ਹੌਟਸਪੌਟ ਖੇਤਰਾਂ ਦੀ ਘੇਰਾਬੰਦੀ ਕੀਤੀ ਹੈ ਅਤੇ 63 ਵਿਅਕਤੀਆਂ ਦੀ ਤਲਾਸ਼ੀ ਲਈ ਗਈ ਹੈ, ਜਿਨ੍ਹਾਂ ਵਿੱਚੋਂ 12 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ 10 ਮੁਢਲੀਆਂ ਸੂਚਨਾਵਾਂ (ਐਫਆਈਆਰ) ਵੀ ਦਰਜ ਕੀਤੀਆਂ ਹਨ ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਹੈਰੋਇਨ 39 ਗ੍ਰਾਮ, ਨਸ਼ੀਲੀ ਗੋਲੀ 580 ਅਤੇ ਨਸ਼ੀਲੀ ਸ਼ਰਾਬ ਦੀਆਂ  07 ਬੋਤਲ ਬਰਾਮਦ ਕੀਤੀਆ ਹਨ।ਐਸਐਸਪੀ ਖੱਖ ਨੇ ਦੱਸਿਆ ਕਿ ਮਾਲੇਰਕੋਟਲਾ ਪੁਲਿਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਅਤੇ ਅਪਰਾਧ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਤੋਂ ਬਾਅਦ ਇਹ ਆਪ੍ਰੇਸ਼ਨ ਚਲਾਇਆ ਗਿਆ, ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਫੋਰਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਢੁਕਵੀਂ ਤਲਾਸ਼ੀ ਲਈ ਗਈ ਅਤੇ ਘਰਾਂ ਦੀ ਪੂਰੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੌਟਸਪੌਟਸ 'ਤੇ ਸਖ਼ਤ ਚੌਕਸੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਾਕੇ ਵੀ ਲਗਾਏ ਗਏ ਹਨ।

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ