Sunday, November 02, 2025

Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ : ਵਿਧਾਇਕ ਮਾਲੇਰਕੋਟਲਾ

January 08, 2024 07:27 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਅੱਜ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਜਵੀਂ ਬੱਸ ਰਵਾਨਾ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪਖੀ  ਉਪਰਾਲਿਆਂ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਵਿਧਾਇਕ ਨੇ ਕਿਹਾ ਕਿ  ਮਾਲੇਰਕੋਟਲਾ ਸ਼ਹਿਰ ਸਾਂਝੀਵਾਲਤਾ ਦਾ ਪ੍ਰਤੀਕ ਸ਼ਹਿਰ ਹੈ ਕਿਉਂਕਿ ਇੱਥੇ ਹਮੇਸ਼ਾ ਸਰਬੱਤ ਦੇ ਭਲੇ ਲਈ ਹੀ ਅਰਦਾਸ ਕੀਤੀ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿੱਚੋਂ 150 ਦੇ ਕਰੀਬ ਸ਼ਰਧਾਲੂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਦਾ ਲਾਭ ਲੈ ਚੁੱਕੇ ਹਨ ਸੰਗਤ ਵਿੱਚ ਇਸ ਯਾਤਰਾ ਸਕੀਮ ਲਈ ਬਹੁਤ ਉਤਸ਼ਾਹ ਹੈ, ਜਿਸ ਲਈ ਸੰਗਤ ਦੀ ਮੰਗ ਮੁਤਾਬਕ ਹੋਰ ਵੀ ਬੱਸਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਧਾਇਕ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟ ਵੀ ਸੌਂਪੀ ਗਈ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਵਿਧਾਇਕ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਲੋਕ ਪੱਖੀ ਉਪਰਾਲੇ ਕੀਤੇ  ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ  ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ , ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾਂ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾ ਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ।ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਈ ਕਿਹਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਸ੍ਰੀ ਕਰਮਜੀਤ ਸਿੰਘ ਕੁਠਾਲਾ,ਚੋਧਰੀ ਸ਼ਮਸੂਦੀਨ,ਜਾਫ਼ਰ ਅਲੀ,ਸ੍ਰੀ ਗੁਰਮੁੱਖ ਸਿੰਘ ,ਅਬਦੁੱਲ ਹਲੀਮ,ਯਾਸਰ ਅਰਫਾਤ,ਸਾਬਰ ਅਲੀ ਰਤਨ, ਅਬਦੁਲ ਸ਼ਕੂਰ, ਦਰਸ਼ਨ ਸਿੰਘ ਦਰਦੀ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ