Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

'ਆਪ' ਸਰਕਾਰ ਅਪਣਾ ਰਹੀ ਦੋਹਰੇ ਮਾਪਦੰਡ : ਪਰਮਿੰਦਰ ਸਿੰਘ ਢੀਂਡਸਾ

January 08, 2024 07:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੋਹਰੇ ਮਾਪਦੰਡ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਿਰੋਧੀਆਂ ਨੂੰ ਕਥਿਤ ਤੌਰ ਤੇ ਝੂਠੇ ਕੇਸਾਂ ਵਿੱਚ ਫਸਾਕੇ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਜਦਕਿ ਆਪਣਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਤੋਂ ਕਿਨਾਰਾ ਕਰ ਰਹੀ। ਉਨ੍ਹਾਂ ਕਿਹਾ ਕਿ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਖਿਲਾਫ ਸਰਕਾਰ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਭੇਜੇ ਜਾ ਰਹੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਿਆ ਜਾ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਬਦਲਾਖੋਰੀ ਦੀ ਕਾਰਵਾਈ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਸੁਨਾਮ ਵਿਖੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੀਆਈਪੀ ਕਲਚਰ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੇ ਆਗੂ ਹੁਣ ਦੁੱਗਣੀ ਸੁਰੱਖਿਆ ਲੈ ਕੇ ਘੁੰਮ ਰਹੇ ਹਨ। ਭਾਈ-ਭਤੀਜਾਵਾਦ ਦਾ ਬੋਲਬਾਲਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਸੱਤਾਧਾਰੀ ਪਾਰਟੀ ਦੇ ਦਰਜਨਾਂ ਆਗੂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਹੋਏ ਹਨ। ਉਨ੍ਹਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਕੀਤੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਅਜਿਹਾ ਹੀ ਬੀਜ ਬੀਜੇਗੀ। ਉਨ੍ਹਾਂ ਕਿਹਾ ਕਿ ਧੱਕਾ ਕਰਨ ਵਾਲਿਆਂ ਨੂੰ ਲੇਖੇ ਇੱਥੇ ਹੀ ਦੇਣੇ ਪੈਣਗੇ। ਪਰਮਾਤਮਾ ਇੱਕ ਮਹਾਨ ਸ਼ਕਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਖਿਲਾਫ ਕਾਰਵਾਈ ਦੀ ਉਠ ਰਹੀ ਮੰਗ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਰਾਜਪਾਲ ਨੇ ਇਹ ਮੁੱਦਾ ਉਠਾਇਆ ਹੈ ਅਤੇ 'ਆਪ' ਪਾਰਟੀ ਇਸ ਨੂੰ ਜਲਦਬਾਜ਼ੀ ਦੱਸ ਰਹੀ ਹੈ। ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਸੰਯੁਕਤ ਦੀਆਂ ਮੀਟਿੰਗਾਂ ਅੱਠ ਜ਼ਿਲ੍ਹਿਆਂ ਵਿੱਚ ਹੋ ਚੁੱਕੀਆਂ ਹਨ ਅਤੇ ਕਮੇਟੀ ਪ੍ਰਧਾਨ ਜਸਟਿਸ ਨਿਰਮਲ ਸਿੰਘ ਦੇ ਬਿਮਾਰ ਹੋਣ ਕਾਰਨ ਥੋੜ੍ਹੀ ਦੇਰੀ ਹੋਈ ਹੈ ਪਰ ਇਹ ਪ੍ਰਕਿਰਿਆ ਜਲਦੀ ਸ਼ੁਰੂ ਹੋ ਜਾਵੇਗੀ। ਅਕਾਲੀ ਦਲ ਸੰਯੁਕਤ ਤੁਰੰਤ ਫੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਵਰਕਰਾਂ ਰਾਹੀਂ ਆਮ ਲੋਕਾਂ ਦੀਆਂ ਭਾਵਨਾਵਾਂ ਪਾਰਟੀ ਤੱਕ ਪਹੁੰਚ ਰਹੀਆਂ ਹਨ। ਜ਼ਮੀਨੀ ਪੱਧਰ ਦੀ ਜਾਣਕਾਰੀ ਲੈਣ ਤੋਂ ਬਾਅਦ ਪਾਰਟੀ ਕੋਈ ਫੈਸਲਾ ਲਵੇਗੀ। ਇਸ ਮੌਕੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਮੈਂਬਰ ਮਨਜੀਤ ਸਿੰਘ ਬੱਪੀਆਣਾ , ਅਮਨਬੀਰ ਸਿੰਘ ਚੈਰੀ, ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਨਿਰਮਾਣ, ਸਤਗੁਰ ਸਿੰਘ ਨਮੋਲ, ਕੌਂਸਲਰ ਵਰੁਣ ਮਧਾਨ ਮੋਂਟੀ, ਪ੍ਰਿਤਪਾਲ ਸਿੰਘ ਕਾਲਾ,  ਗੁਰਨਾਮ ਸਿੰਘ , ਰੋਹਤਾਸ ਬੰਗਾਲੀ, ਰਵਿੰਦਰ ਗੋਰਖਾ, ਬੇਅੰਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ