Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰਾਸ਼ਨ ਡਿਪੂ ਹੋਲਡਰ ਘੇਰਨਗੇ ਮੁੱਖ ਮੰਤਰੀ ਦਾ ਦਫ਼ਤਰ

January 08, 2024 07:52 PM
ਦਰਸ਼ਨ ਸਿੰਘ ਚੌਹਾਨ
 ਸੁਨਾਮ : ਰਾਸ਼ਨ ਡਿੱਪੂ ਹੋਲਡਰਾਂ ਦੀ ਜਥੇਬੰਦੀ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਨਾਮ ਵਿਖੇ ਜਿਲ੍ਹਾ ਪ੍ਰਧਾਨ  ਸੁਰਜੀਤ ਸਿੰਘ ਮੰਗੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੂਬੇ ਦੇ ਡਿੱਪੂ ਹੋਲਡਰ ਭਗਵੰਤ ਮਾਨ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਘਿਰਾਓ ਦੇ ਸਮੇਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਡਿੱਪੂ ਹੋਲਡਰਾਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗੀ ਨੇ ਕਿਹਾ ਕਿ ਪਿਛਲੇ 22 ਮਹੀਨਿਆਂ ਤੋਂ ਪੰਜਾਬ ਸਰਕਾਰ ਡਿੱਪੂ ਹੋਲਡਰਾਂ ਦਾ ਰੁਜ਼ਗਾਰ ਖ਼ਤਮ ਕਰਨ ਤੇ ਉਤਾਰੂ ਹੋ ਰਹੀ ਹੈ। ਪਿਛਲੀਆਂ ਸਰਕਾਰਾਂ ਨੇ ਵੀ ਡਿੱਪੂ ਹੋਲਡਰਾਂ ਤੋਂ ਮੁਫ਼ਤ ਵਿਚ ਕੰਮ ਕਰਵਾਉਂਦੀਆਂ ਰਹੀਆਂ,  25 ਮਹੀਨਿਆਂ ਦਾ ਕਮਿਸ਼ਨ  ਲੈਣ ਲਈ ਡਿੱਪੂ ਹੋਲਡਰਾਂ ਨੇ ਚੰਡੀਗੜ੍ਹ ਤੇ ਸੰਗਰੂਰ ਵਿੱਚ ਧਰਨਾ ਲਾਇਆ ਤਾਂ ਜਾਕੇ ਇੱਕ ਸਾਲ ਦਾ ਕਮਿਸ਼ਨ ਦਿੱਤਾ ਗਿਆ ਹੈ ਅਜੇ ਵੀ 13 ਮਹੀਨਿਆਂ ਦਾ ਕਮਿਸ਼ਨ ਪੰਜਾਬ ਸਰਕਾਰ ਵੱਲ ਬਕਾਇਆ ਖੜਿਆ ਹੈ ।  ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਹੁਣ ਫਿਰ 18500 ਡਿੱਪੂ  ਹੋਲਡਰਾਂ ਦੇ  ਰੁਜ਼ਗਾਰ ਨੂੰ ਖਤਮ ਕਰਨ ਲਈ 451ਮਾਰਕਫੈਡ ਰਾਹੀਂ ਨਵੇਂ ਡਿੱਪੂ ਬਣਾਕੇ ਡਿੱਪੂ ਹੋਲਡਰਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ । ਜ਼ਿਲ੍ਹਾ ਪ੍ਰਧਾਨ ਮੰਗੀ ਨੇ ਦੱਸਿਆ ਕਿ ਛੇਤੀ ਹੀ ਪੰਜਾਬ ਦੇ ਡਿੱਪੂ ਹੋਲਡਰਾਂ ਵੱਲੋਂ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਜਿਸ ਤਹਿਤ ਜ਼ਿਲ੍ਹੇ ਬਲਾਕ ਪੰਜਾਬ ਪੱਧਰੀ ਮੀਟਿੰਗਾਂ ਸੂਬੇ ਭਰ ਵਿਚ ਕੀਤੀਆਂ ਜਾਣਗੀਆਂ । ਇਸ ਮੌਕੇ ਬਲਾਕ ਸੁਨਾਮ ਦੇ ਪ੍ਰਧਾਨ   ਪਰਮਜੀਤ ਸਿੰਘ ਹਾਂਡਾ , ਰਘਵੀਰ ਸਿੰਘ , ਸੰਸਾਰ ਸਿੰਘ ਭਰੂਰ,  ਤਾਰਾ ਸਿੰਘ ਛਾਜਲੀ  ,ਕਰਨੈਲ ਸਿੰਘ ਲੋਂਗੋਵਾਲ , ਗੁਰਦੀਪ ਸਿੰਘ ਖਡਿਆਲ , ਰਾਜ ਕੁਮਾਰ ਸੋਨੂੰ , ਸਿਵਦੇਵ ਸਿੰਘ ਹਾਂਡਾ ,ਜਗਤਾਰ ਸਿੰਘ ਜਖੇਪਲ , ਭੋਲਾ ਸਿੰਘ ਮਾਡਲ ਟਾਊਨ , ਨਰੇਸ਼ ਕੁਮਾਰ ,ਰੰਗੀ ਸਿੰਘ ਭਰੂਰ , ਸੁਰੇਸ਼ ਕੁਮਾਰ ਜਗਤਪੁਰਾ , ਮੰਗਤ ਰਾਮ ਗੋਇਲ , ਸ਼ੱਤਰੂਗਣ ਆਦਿ ਡਿੱਪੂ ਹੋਲਡਰ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ