Monday, June 16, 2025

Chandigarh

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

January 09, 2024 12:42 PM
SehajTimes
ਚੰਡੀਗੜ੍ਹ : ਪੰਜਾਬ ਦੇ ਹਰੇਕ ਪਿੰਡ 'ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ। 
 
ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਖਰਾਬ ਹੈ ਜਾਂ ਪੀਣਯੋਗ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਨਿਗਰਾਨ ਇੰਜੀਨੀਅਰ ਵਿਜੈ ਕੁਮਾਰ ਅਤੇ ਕਾਰਜਕਾਰੀ ਇੰਜੀਨੀਅਰ ਅਨੁਜ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ