Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 

January 09, 2024 01:09 PM
SehajTimes
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ, 10 ਮੈਰੀਟੋਰੀਅਸ ਸਕੂਲਾਂ ਅਤੇ 8 ਸੀਨੀਅਰ ਸੈਕੰਡਰੀ ਗਰਲਜ਼ ਸਕੂਲਾਂ ਦੇ ਐਸ.ਐਮ.ਸੀਜ਼ ਲਈ ਹੈ ਅਤੇ ਇਹ ਅੱਜ (8 ਜਨਵਰੀ) ਤੋਂ ਸ਼ੁਰੂ ਹੋ ਕੇ 12 ਜਨਵਰੀ ਤੱਕ ਚੱਲੇਗੀ। ਇਹ ਸਮਰੱਥਾ-ਨਿਰਮਾਣ ਸੈਸ਼ਨ 145 ਸਕੂਲਾਂ ਵਿੱਚ 600 ਤੋਂ ਵੱਧ ਐੱਸ.ਐੱਮ.ਸੀਜ਼. ਮੈਂਬਰਾਂ ਲਈ ਕਰਵਾਏ ਜਾਣਗੇ। ਇਹ ਸੂਬੇ ਭਰ ਦੇ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਦੀ ਸਿਖਲਾਈ ਪ੍ਰਦਾਨ ਕਰੇਗਾ। ਇਹਨਾਂ ਸੈਸ਼ਨਾਂ ਦਾ ਉਦੇਸ਼ ਐੱਸ.ਐੱਮ.ਸੀ. ਮੈਂਬਰਾਂ ਨੂੰ ਸਕੂਲ ਦੀ ਸਹਾਇਤਾ ਕਰਨ ਲਈ ਸਕੂਲ ਦੀਆਂ ਲੋੜਾਂ ਦੀ ਪਛਾਣ ਕਰਕੇ ਹੱਲ ਕਰਨ ਵਿੱਚ ਉਹਨਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਵੱਲ ਧਿਆਨ ਦੇਣਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਐੱਸ.ਐੱਮ.ਸੀਜ਼. ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਸਕੂਲਾਂ ਵਿੱਚ ਸਕੀਮਾਂ ਦੇ ਲਾਗੂ ਕਰਨ ਵਿੱਚ ਸਹਾਇਤਾ ਕਰਨਾ ਹੈ। ਇੱਕ ਨਵੀਨਤਾਕਾਰੀ ਕਦਮ ਵਿੱਚ, ਸਕੂਲ ਸਿੱਖਿਆ ਵਿਭਾਗ ਨੇ ਐੱਸ.ਐੱਮ.ਸੀਜ਼. ਮੈਂਬਰਾਂ ਲਈ ਇੱਕ ਦਸਤਾਵੇਜ਼ੀ ਅਤੇ ਇੱਕ ਕਿਤਾਬਚਾ ਤਿਆਰ ਕੀਤਾ ਹੈ, ਜਿਸਦੀ ਵਰਤੋਂ ਇੱਕ ਸਿਖਲਾਈ ਸਰੋਤ ਵਜੋਂ ਕੀਤੀ ਜਾਵੇਗੀ। ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ, ਮਾਪੇ ਅਤੇ ਕਮਿਊਨਿਟੀ ਮੈਂਬਰ ਐੱਸ.ਐੱਮ.ਸੀਜ਼. ਦਾ ਹਿੱਸਾ ਬਣ ਕੇ ਆਪਣੇ ਬੱਚੇ ਅਤੇ ਸਕੂਲ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਬਿਹਤਰੀਨ ਤਬਦੀਲੀਆਂ ਕਰਨ ਲਈ ਸਿਰਫ਼ ਇੱਕ ਜਾਗਰੂਕ ਐੱਸ.ਐੱਮ.ਸੀ. ਹੀ ਸਕੂਲ ਨਾਲ ਭਾਈਵਾਲੀ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਦਾ ਹੈ। ਐੱਸ.ਐੱਮ.ਸੀਜ਼.  ਦੁਆਰਾ ਸਕੂਲਾਂ ਅਤੇ ਭਾਈਚਾਰਿਆਂ ਨੂੰ ਨੇੜੇ ਲਿਆਉਣਾ ਅਤੇ ਉਹਨਾਂ ਨੂੰ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਇੱਕ ਮੁਸ਼ਕਲ ਕੰਮ ਹੋ ਸਕਦਾ ਹੈ- ਜਿਸ ਲਈ ਸੂਝ ਅਤੇ ਪਹਿਲਕਦਮੀ ਦੀ ਲੋੜ ਹੁੰਦੀ ਹੈ। ਇਸ ਐੱਸ.ਐੱਮ.ਸੀਜ਼. ਸਮਰੱਥਾ-ਨਿਰਮਾਣ ਪਹਿਲਕਦਮੀ ਦੇ ਮਾਧਿਅਮ ਨਾਲ, ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਸਕੂਲਾਂ ਅਤੇ ਭਾਈਚਾਰਿਆਂ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਅਨੇਕਾਂ ਕਦਮ ਚੁੱਕੇ ਹਨ
 
ਸਕੂਲੀ ਸਿੱਖਿਆ ਦੀ ਕਾਇਆ ਕਲਪ ਕਰਨ ਵਾਲਾ ਪੰਜਾਬ ਮਾਡਲ ਵਿਕਾਸ ਵਿੱਚ ਦੂਰਅੰਦੇਸ਼ੀ ਅਤੇ ਅਗਵਾਈ ਦੀ ਮਿਸਾਲ ਮੰਨਿਆ ਜਾ ਰਿਹਾ ਹੈ। ਹਾਲ ਹੀ ਦੇ ਸਮੇਂ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਨੇ ਨੈਸ਼ਨਲ ਅਚੀਵਮੈਂਟ ਸਰਵੇ ਦੇ ਰਾਜ-ਵਾਰ ਮੁਲਾਂਕਣ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਦਿਖਾਇਆ ਹੈ। ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਮਿਸ਼ਨ 100%, ਮਿਸ਼ਨ ਸਕਸ਼ਮ, ਮਿਸ਼ਨ ਸਮਰਾਥ ਅਤੇ ਐਜੂਸੈਟ ਵਰਗੀਆਂ ਪਹਿਲਕਦਮੀਆਂ ਨੇ ਪੰਜਾਬ ਵਿੱਚ ਸਕੂਲੀ ਸਿੱਖਿਆ ਦੇ ਸੁਧਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਮਾਪਿਆਂ ਅਤੇ ਭਾਈਚਾਰੇ ਨਾਲ ਮਜ਼ਬੂਤ ਸਬੰਧ ਸਥਾਪਤ ਕਰਨਾ ਪੰਜਾਬ ਸਰਕਾਰ ਦੇ ਤਰਜੀਹੀ ਪਹਿਲੂਆਂ ਵਿੱਚੋਂ ਇੱਕ ਹੈ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਮਈ 2023 ਵਿੱਚ ਮੈਗਾ ਪੀ.ਟੀ.ਐਮ. ਅਤੇ ਇੱਕ ਰਾਜ ਵਿਆਪੀ ਸਕੂਲ ਪ੍ਰਬੰਧਨ ਕਮੇਟੀ (ਐਸ .ਐਮ .ਸੀ.)  ਗਠਨ ਪ੍ਰਕਿਰਿਆ ਵਰਗੀਆਂ ਪਹਿਲਕਦਮੀਆਂ ਕੀਤੀਆਂ, ਜਿਸ ਵਿੱਚ ਸੂਬੇ ਦੇ ਲਗਭਗ 19000 ਸਰਕਾਰੀ ਸਕੂਲਾਂ ਵਿੱਚ ਐੱਸ.ਐੱਮ.ਸੀਜ਼. ਦਾ ਗਠਨ ਕੀਤਾ ਗਿਆ। ਇਸ ਪ੍ਰਕਿਰਿਆ ਦੌਰਾਨ ਇੱਕ ਇਤਿਹਾਸਕ ਕਦਮ ਵਿੱਚ, ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਸੂਬਾ ਭਰ ਦੀਆਂ ਸਾਰੀਆਂ ਐੱਸ.ਐੱਮ.ਸੀਜ਼. ਵਿੱਚ ਇੱਕ ਵਿਦਿਆਰਥੀ ਨੂੰ ਸ਼ਾਮਲ ਕਰਨਾ ਲਾਜ਼ਮੀ ਕੀਤਾ ਹੈ। ਸ੍ਰੀ ਚਰਚਿਲ ਕੁਮਾਰ, ਆਈ.ਐਫ.ਐਸ. ਵਿਸ਼ੇਸ਼ ਸਕੱਤਰ, ਸਕੂਲ ਸਿੱਖਿਆ ਨੇ ਕਿਹਾ ਕਿ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਐਕਟ ਦੀ ਧਾਰਾ 21 ਤਹਿਤ ਦੇਸ਼ ਭਰ ਦੇ ਹਰ ਸਰਕਾਰੀ ਸਕੂਲ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀਜ਼.) ਦਾ ਗਠਨ ਲਾਜ਼ਮੀ ਹੈ। ਐਸ.ਐਮ.ਸੀਜ਼. ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਥਾਨਕ ਸਰਕਾਰਾਂ ਦੇ ਪ੍ਰਤੀਨਿਧੀਆਂ ਲਈ ਇਕੱਠੇ ਹੋਣ ਅਤੇ ਸਕੂਲ ਦੇ ਵਿਕਾਸ ਸਬੰਧੀ ਮੁੱਦਿਆਂ 'ਤੇ ਕੰਮ ਕਰਨ ਲਈ ਇੱਕ ਪਲੇਟਫਾਰਮ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ