Tuesday, May 21, 2024

Chandigarh

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ : ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

January 09, 2024 01:16 PM
SehajTimes
ਐੱਸ.ਏ.ਐੱਸ. ਨਗਰ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਸੀ.ਏ.ਐੱਸ.ਓ.(ਕੌਰਡਨ ਐਂਡ ਸਰਚ ਅਪਰੇਸ਼ਨ)  ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸਪੈਸ਼ਲ ਚੈਕਿੰਗ ਸ਼੍ਰੀਮਤੀ ਵੀ.ਨੀਰਜਾ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਾਇਬਰ ਕ੍ਰਾਇਮ, ਪੰਜਾਬ ਦੀ ਸੁਪਰਵਿਜ਼ਨ ਅਧੀਨ ਕੀਤੀ ਗਈ। 
 
 
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ  ਦੱਸਿਆ ਕਿ ਇਸ ਅਪਰੇਸ਼ਨ ਦੌਰਾਨ 02 ਕਪਤਾਨ ਪੁਲਿਸ (ਐਸ.ਪੀ) ਰੈਂਕ ਦੇ ਅਧਿਕਾਰੀ, 06 ਉੱਪ ਕਪਤਾਨ ਪੁਲਿਸ (ਡੀ.ਐਸ.ਪੀ.) ਰੈਂਕ ਦੀ ਅਗਵਾਈ ਹੇਠ 13 ਮੁੱਖ ਅਫਸਰ ਥਾਣਾ ਤੋਂ ਇਲਾਵਾ 06 ਇੰਸਪੈਕਟਰ ਰੈਂਕ ਦੇ ਅਧਿਕਾਰੀ ਸਮੇਤ ਕਰੀਬ 297 ਪੁਲਿਸ ਕਰਮਚਾਰੀਆਂ ਰਾਹੀਂ ਵੱਖ ਵੱਖ ਥਾਵਾਂ 'ਤੇ ਚੈਕਿੰਗ ਕਰਵਾਈ ਗਈ। 
 
 
ਇਸ ਤਹਿਤ ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ 293 ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 03 ਮੋਟਰਸਾਈਕਲ ਰਾਊਂਡ ਅੱਪ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਖ ਵੱਖ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਤੇ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਵਿੱਚ ਮੁਕੱਦਮਾ ਨੰਬਰ: 12 ਮਿਤੀ 08.01.2024 ਅ/ਧ 61 ਐਕਸਾਈਜ਼ ਐਕਟ, ਥਾਣਾ ਜ਼ੀਰਕਪੁਰ, ਐਸ.ਏ.ਐਸ ਨਗਰ ਦਰਜ ਕਰ ਕੇ 02 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਤੇ 24 ਬੋਤਲਾਂ ਨਜਾਇਜ਼ ਸ਼ਰਾਬ ਅੰਗਰੇਜ਼ੀ ਸਮੇਤ ਇੱਕ ਸੈਂਟਰੋ ਕਾਰ, ਨੰਬਰ: ਐਚ.ਆਰ-03.ਐਫ-0188 ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਮੁਕੱਦਮਾ ਨੰਬਰ: 10 ਮਿਤੀ 08.01.2024 ਅ/ਧ ਐਨ.ਡੀ.ਪੀ.ਐਸ ਐਕਟ, ਥਾਣਾ ਸਿਟੀ ਖਰੜ, ਐਸ.ਏ.ਐਸ ਨਗਰ ਦਰਜ ਕਰ ਕੇ 01 ਮੁਲਜ਼ਮ ਗ੍ਰਿਫਤਾਰ ਤੇ 300 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ।

Have something to say? Post your comment

 

More in Chandigarh

ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ 

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ