Thursday, May 09, 2024

Delhi

ਗਣਤੰਤਰ ਦਿਵਸ ਪਰੇਡ ਦੀਆ ਝਾਂਕੀਆਂ ਸੂਬੇ ਦੇ ਹਰ ਪਿੰਡ ‘ਚ ਜਾਣਗੀਆਂ : ਸੀਐਮ ਮਾਨ

January 09, 2024 02:29 PM
SehajTimes

ਦਿੱਲੀ : ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋ ਨਿਕਲੀ ਪੰਜਾਬ ਦੀਆਂ ਝਾਂਕੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ 9 ਝਾਂਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ
ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਦੀ ਯੋਜਨਾ ਹੈ ਕਿ ਦਿੱਲੀ ਸਥਿਤ ਪੰਜਾਬ ਭਵਨ ਵਿਖੇ ਝਾਕੀ ਰੱਖੀ ਜਾਵੇਗੀ ਦਿੱਲੀ ਦੇ ਵਿਧਾਇਕਾਂ ਨੂੰ ਪੰਜਾਬੀ ਇਲਾਕਿਆਂ ਵਿੱਚ ਇਸ ਨੂੰ ਲਿਜਾਣ ਦੀ ਆਜ਼ਾਦੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਤਿੰਨ ਝਾਕੀਆਂ ਤਿਆਰ ਕੀਤੀਆਂ ਗਈਆਂ ਹਨ । ਇਨ੍ਹਾਂ ਵਿੱਚ ਪੰਜਾਬ ਦੇ ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ, ਨਾਰੀ ਸ਼ਕਤੀ ਮਾਈ ਭਾਗੋ ਦੀ ਝਾਂਕੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਸਬੰਧਤ ਝਾਂਕੀ ਸ਼ਾਮਲ ਸਨ।

 

Have something to say? Post your comment