Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਲਦ ਕਰੋ ਅਪਲਾਈ ਭਾਰਤੀ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ

January 09, 2024 03:13 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਹਵਾਈ ਫੌਜ ਵਿੱਚ ਸੇਵਾ ਕਰਨ ਦੇ ਚਾਹਵਾਨ ਨੌਜਵਾਨ 6 ਫਰਵਰੀ, 2024 ਤੱਕ ਅਗਨੀਵੀਰ ਵਾਯੂ ਦੇ ਭਰਤੀ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕੇ ਨੌਜਵਾਨ ਅਗਨੀਵੀਰ ਵਾਯੂ ਲਈ ਹੋਣ ਵਾਲੀ ਪ੍ਰੀਖਿਆ ਦੇ ਫਾਰਮ 06 ਫਰਵਰੀ, ਸ਼ਾਮ 05:00 ਵਜੇ ਤੱਕ ਭਰ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਆਨ ਲਾਇਨ ਭਰਤੀ ਪ੍ਰੀਖਿਆ ਦੇ  ਰਜਿਸਟਰੇਸ਼ਨ ਫਾਰਮ 17 ਜਨਵਰੀ ਤੋਂ ਆਨ ਲਾਇਨ ਉਪਲਬਧ ਹੋਣਗੇ ਜੋ ਕਿ 6 ਫਰਵਰੀ ਤੱਕ ਹੀ ਭਰੇ ਜਾ ਸਕਦੇ ਹਨ। ਇਸ ਤੋਂ ਬਾਅਦ ਕੋਈ ਵੀ ਫਾਰਮ ਜਮ੍ਹਾਂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਨੌਜਵਾਨ ਇਸ ਭਰਤੀ ਪ੍ਰਕਿਰਿਆ ਦਾ ਹਿੱਸਾ ਬਣਨਾ ਚਾਹੁੰਦੇ ਹਨ ਉਹ ਜਲਦੀ ਆਪਣਾ ਫਾਰਮ ਭਰ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਦਾ ਹਿੱਸਾ ਬਣਨ ਲਈ ਪ੍ਰਾਰਥੀ ਦਾ ਜਨਮ 02 ਜਨਵਰੀ 2004 ਅਤੇ 02 ਜੁਲਾਈ 2007 (ਦੋਵੇਂ ਤਰੀਕਾਂ ਸ਼ਾਮਲ) ਦੇ ਵਿੱਚ-ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਰਤੀ ਲਈ ਕੇਵਲ ਅਣ-ਵਿਆਹੇ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਦੀ ਵਿਦਿਅਕ ਯੋਗਤਾ ਸਾਇੰਸ ਵਿਸ਼ੇ ਨਾਲ 12ਵੀਹ ਮੈਥ, ਫਿਜਿਕਸ ਅਤੇ ਇੰਗਲਿਸ਼ ਵਿੱਚ ਘੱਟੋ ਤੋਂ ਘੱਟ 50 ਫੀਸਦੀ ਨੰਬਰਾਂ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ ਜਾਂ ਪ੍ਰਾਰਥੀ ਕੋਲ ਤਿੰਨ ਸਾਲ ਦਾ ਇੰਜਨੀਅਰਿੰਗ ਦਾ ਡਿਪਲੋਮਾ ਹੋਣਾ ਚਾਹੀਦਾ ਹੈ।  ਉਨ੍ਹਾਂ ਇਹ ਵੀ ਦੱਸਿਆ ਕਿ ਸਾਇੰਸ ਵਿਸ਼ੇ ਤੋਂ ਬਿਨਾਂ ਵਾਲੇ ਪ੍ਰਾਰਥੀ ਵੀ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ 17 ਮਾਰਚ ਨੂੰ ਆਨ-ਲਾਇਨ ਇਮਤਿਹਾਨ ਹੋਵੇਗਾ। ਪ੍ਰਾਰਥੀ ਵੈਬਸਾਇਟ  https://agnipathgvayu.cdac.in ਤੇ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਇਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ, ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਵਿਧਾਇਕ ਬਾਜ਼ੀਗਰ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਲਹਿਰਾਂ ਹਲਕੇ ਅੰਦਰ ਵਿਰੋਧੀ ਪਾਰਟੀਆਂ ਨੂੰ ਝਟਕਾ, ਸੈਂਕੜੇ ਪਰਿਵਾਰ "ਆਪ" 'ਚ ਸ਼ਾਮਿਲ

ਐਸ.ਐਸ.ਪੀ. ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਪੱਧਰੀ ਸੰਮੇਲਣ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਜਿ਼ਲ੍ਹਾ ਮਾਲੇਰਕੋਟਲਾ ਦੀ ਨਿਯੁਕਤੀ ਕੀਤੀ ਗਈ

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ