Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ

January 09, 2024 03:39 PM
Sehaj times

ਐਸ.ਏ.ਐਸ.ਨਗਰ : ਆਪਣੇ ਪਸੰਦੀਦਾ ਨਿਵੇਸ਼ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤਾਂ ਅਤੇ ਹੋਰ ਵਿਭਾਗਾਂ ਕੋਲ ਮੌਜੂਦ ਜ਼ਮੀਨ ਦੇ ਆਧਾਰ 'ਤੇ ਆਪਣਾ ਲੈਂਡ ਬੈਂਕ (ਉਪਲਬਧ ਜ਼ਮੀਨ ਦੇ ਵੇਰਵੇ) ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜਿਲ੍ਹਾ ਨਿਵੇਸ਼ ਦੇ ਉਦੇਸ਼ਾਂ ਲਈ ਸਭ ਤੋਂ ਵੱਧ ਪਸੰਦ ਕੀਤਾ ਜਾਂਦਾ ਹੈ, ਇਸ ਲਈ ਸਭ ਤੋਂ ਪਹਿਲੀ ਅਤੇ ਸਭ ਤੋਂ ਵੱਡੀ ਲੋੜ ਜ਼ਮੀਨ ਦੀ ਉਪਲਬਧਤਾ ਹੈ।  ਇਸ ਮੁੱਦੇ ਨੂੰ ਹੱਲ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਪੰਚਾਇਤਾਂ ਅਤੇ ਹੋਰ ਵਿਭਾਗਾਂ ਕੋਲ ਉਪਲਬਧ ਖਾਲੀ ਜ਼ਮੀਨ ਦੀ ਸੂਚੀ ਤਿਆਰ ਕਰਨ ਜਾ ਰਿਹਾ ਹੈ। ਏ.ਡੀ.ਸੀ. (ਪੇਂਡੂ ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕਰਦੇ ਹੋਏ, ਉਨ੍ਹਾਂ ਨੇ ਉਨ੍ਹਾਂ ਦੋਵਾਂ ਨੂੰ ਖਾਲੀ ਪਈਆਂ ਜ਼ਮੀਨਾਂ ਦੀ ਵਿਸਤ੍ਰਿਤ ਸੂਚੀ ਤਿਆਰ ਕਰਨ ਲਈ ਕਿਹਾ, ਜਿਸ ਵਿੱਚ ਸਾਰੀ ਲੋੜੀਂਦੀ ਜਾਣਕਾਰੀ ਮੌਜੂਦ ਹੋਵੇ ਜਿਵੇਂ ਹਵਾਈ ਅੱਡੇ ਤੋਂ ਦੂਰੀ, ਮੌਜੂਦਾ ਰਾਸ਼ਟਰੀ ਰਾਜਮਾਰਗ ਤੋਂ ਦੂਰੀ, ਭਵਿੱਖ ਵਿੱਚ ਬਣਨ ਵਾਲੇ ਰਾਸ਼ਟਰੀ ਰਾਜਮਾਰਗ ਆਦਿ। ਵੇਰਵਿਆਂ ਵਿੱਚ ਜ਼ਮੀਨ ਦੇ ਟੁਕੜੇ ਦੇ ਆਕਾਰ ਅਤੇ ਇਸ ਦੀਆਂ ਦਿਸ਼ਾਵਾਂ ਦੀ ਜਾਣਕਾਰੀ ਵੀ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਚਾਰ ਵਿਕਾਸ ਬਲਾਕ; ਮਾਜਰੀ, ਮੁਹਾਲੀ, ਖਰੜ ਅਤੇ ਡੇਰਾਬੱਸੀ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਬਲਾਕ ਰਾਜਪੁਰਾ ਦੇ ਨਾਲ 27 ਪਿੰਡ ਆਉਂਦੇ ਹਨ। ਜ਼ਿਲ੍ਹੇ ਵਿੱਚ ਸਲਾਨਾ  ਚਕੋਤੇ ਦੇ ਮਕਸਦ ਲਈ ਵਰਤੀ ਜਾ ਰਹੀ ਕੁੱਲ ਜ਼ਮੀਨ 3800 ਏਕੜ ਹੈ।  ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਰੱਖਿਆ ਜਾਵੇਗਾ ਕਿ ਸਿਰਫ਼ ਉਹੀ ਜ਼ਮੀਨਾਂ ਦੀ ਪੇਸ਼ਕਸ਼ ਕੀਤੀ ਜਾਵੇਗੀ ਜਿੱਥੇ ਮੌਜੂਦਾ 'ਲੀਜ਼ ਮਨੀ' ਤੋਂ ਵਧੇਰੇ ਮਾਲੀਆ ਪੈਦਾਵਾਰ ਦੀ ਪੇਸ਼ਕਸ਼ ਹੋਵੇ। ਇਸ ਤੋਂ ਇਲਾਵਾ, ਲੈਂਡ ਬੈਂਕ ਦੀ ਇੱਕ ਸੂਚੀ ਤਿਆਰ ਕਰਨ ਤੋਂ ਬਾਅਦ, ਵੱਖ-ਵੱਖ ਰੰਗਾਂ ਵਿੱਚ ਸਾਈਟਾਂ ਦੀ ਨਿਸ਼ਾਨਦੇਹੀ ਕਰਕੇ ਇਸਨੂੰ ਡਿਜੀਟਲ ਵੀ ਬਣਾਇਆ ਜਾਵੇਗਾ।  ਉਸਨੇ ਅੱਗੇ ਕਿਹਾ ਕਿ ਇਹ ਭਵਿੱਖ ਦੇ ਨਿਵੇਸ਼ ਲਈ ਪ੍ਰਮਾਣਿਕ ਡੇਟਾਬੇਸ ਵਜੋਂ ਵਰਤਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨਿਵੇਸ਼ਕਾਂ ਦੀ ਸਹੂਲਤ ਲਈ ਪੂਰੀ ਵਾਹ ਲਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਵੱਧ ਤੋਂ ਵੱਧ ਪ੍ਰਗਤੀਸ਼ੀਲ ਬਣਾਉਣ ਅਤੇ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਲਈ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਿੰਦਰ ਪਾਲ ਸਿੰਘ ਚੌਹਾਨ ਨੇ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਨੂੰ ਨਿਵੇਸ਼ਕਾਂ ਦੇ ਅਨੁਕੂਲ ਬਣਾਉਣ ਲਈ ਪੂਰੇ ਵੇਰਵਿਆਂ ਸਮੇਤ ਜਲਦੀ ਤੋਂ ਜਲਦੀ ਪ੍ਰਮਾਣਿਤ ਲੈਂਡ ਬੈਂਕ ਤਿਆਰ ਕਰਨ ਦਾ ਭਰੋਸਾ ਦਿੱਤਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ