Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

January 09, 2024 06:27 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ ਖ਼ਰੀਦਣ,
ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣ ਯੋਗ ਅਤੇ ਨਾ ਟੁੱਟਣ ਯੋਗ ਹੈ।ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਹਨਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਕਾਫ਼ੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਹਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਜਦੋਂ ਪਤੰਗ/ਗੁੱਡੀਆਂ ਉਡਾਉਣ ਲਈ ਵਰਤੇ ਜਾਂਦੇ ਹਨ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੇ ਹਨ।ਇੰਨਾ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਨੂੰ ਪਤੰਗ/ਗੁੱਡੀਆਂ ਲਈ ਵਰਤਣ, ਵੇਚਣ/ਖ਼ਰੀਦਣ ਅਤੇ ਸਟੋਰ ਕਰਨ ਤੇ ਪੂਰਨ ਰੋਕ ਲਗਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ। ਇਹ ਹੁਕਮ ਜ਼ਿਲ੍ਹਾ ਮਲੇਰਕੋਟਲਾ ਅੰਦਰ 07 ਮਾਰਚ 2024 ਤੱਕ ਲਾਗੂ ਰਹਿਣਗੇ

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ