Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਜੜ੍ਹੋਂ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੋਂ ਲਏ ਸੁਝਾਅ

January 09, 2024 06:40 PM
SehajTimes

ਫ਼ਤਹਿਗੜ੍ਹ ਸਾਹਿਬ : ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਜੜ੍ਹੋਂ ਖਾਤਮਾ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਪਿੰਡ ਪੋਲਾ, ਫਾਟਕ ਮਾਜਰੀ ਤੇ ਮੂਲੇਪੁਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਤੇ ਹੋਰ ਸਮੱਗਰੀ ਬਾਰੇ ਸੁਝਾਅ ਵੀ ਲਏ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੇ ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ ਅਤੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹ ਕੇ ਬੀਜੀ ਗਈ ਕਣਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਪਿੰਡ ਪੋਲਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਵਿੱਚ ਵੀ ਜਾ ਕੇ ਜਮੀਨੀ ਸਥਿਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਦੀ ਇਸ ਫੇਰੀ ਦੌਰਾਨ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਫਸਲ ਬੀਜਣ ਵਾਲੇ ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਉਨ੍ਹਾਂ ਦੇ ਖੇਤੀ ਖਰਚੇ ਘੱਟ ਹੋਏ ਹਨ ਉਥੇ ਹੀ ਫਸਲ ਦੀ ਗੁਣਵੱਤਾ ਵੀ ਬਿਹਤਰ ਹੋਈ ਹੈ ਤੇ ਝਾੜ ਵੱਧਣ ਦੀ ਵਧੇਰੇ ਆਸਾਰ ਨਜ਼ਰ ਆ ਰਹੇ ਹਨ। ਇਨ੍ਹਾਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਕਿਸਾਨਾਂ ਲਈ ਵਧੇਰੇ ਲਾਹੇਵੰਦ ਸਾਬਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਆਧੁਨਿਕ ਖੇਤੀ ਮਸ਼ੀਨਾਂ ਵੱਧ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ।

ਪਿੰਡ ਪੋਲਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ ਅਤੇ ਇਸ ਨੂੰ ਠੱਲ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜ਼ਾ ਦਿੱਤਾ ਹੈ। ਸਾਨੂੰ ਆਪਣੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਉਪਦੇਸ਼ਾਂ ਤੇ ਚੱਲਦੇ ਹੋਏ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਗੁਰੇਜ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਉਣ ਵਾਲੀ ਸਾਉਣੀ-2024 ਨੂੰ ਵੇਖਦੇ ਹੋਏ ਪਰਾਲੀ ਦੀ ਸੁਚੱਜੀ ਸੰਭਾਲ ਲਈ ਅਗੇਤੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਪੱਕੇ ਤੌਰ ਤੇ ਖਾਤਮਾ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਖੇਤੀਬਾੜੀ ਅਫਸਰ ਸਰਹਿੰਦ ਡਾ: ਇਕਬਾਲ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਪ੍ਰਭੂ ਨਾਥ ਤੋਂ ਇਲਾਵਾ ਪਿੰਡਾਂ ਦੇ ਪਤਵੰਤੇ ਤੇ ਕਿਸਾਨ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ