Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ 'ਖੇਤਰੀ ਸਰਸ ਮੇਲਾ'

January 09, 2024 06:49 PM
SehajTimes

ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ 'ਖੇਤਰੀ ਸਰਸ ਮੇਲਾ' ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸਾਡੇ ਜ਼ਿਲ੍ਹੇ ਨੂੰ ਪਹਿਲੀ ਵਾਰ ਅਵਸਰ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੇਲਾ ਸਥਾਨਕ ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਕਈ ਸੂਬਿਆਂ ਦੇ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣਗੇ, ਜਦਕਿ ਰੋਜ਼ਾਨਾ ਹਜ਼ਾਰਾਂ ਲੋਕ ਖਰੀਦੋ-ਫਰੋਖ਼ਤ ਅਤੇ ਮੌਜ-ਮਸਤੀ ਦਾ ਆਨੰਦ ਮਾਣਨਗੇ। ਉਨ੍ਹਾਂ ਇਸ ਮੇਜ਼ਬਾਨੀ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਡਿਪਟੀ ਕਮਿਸ਼ਨਰ ਵੱਲੋਂ ਇਸ 'ਖੇਤਰੀ ਸਰਸ ਮੇਲੇ' ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜਨ ਲਈ ਜ਼ਿਲ੍ਹੇ  ਦੇ ਉੱਚ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਗਠਿਤ ਕਰਕੇ ਕੰਮ ਵੀ ਅਲਾਟ ਕਰ ਦਿੱਤੇ ਗਏ ਹਨ।
    ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਤੋਂ ਕਲਾਕਾਰ ਅਤੇ ਦਸਤਕਾਰ ਪਹੁੰਚਣ ਦੀ ਸੰਭਾਵਨਾ ਹੈ। ਮੇਲੇ ਵਿੱਚ 300 ਤੋਂ 350 ਦੇ ਦਰਮਿਆਨ ਸਟਾਲਾਂ (ਦੁਕਾਨਾਂ) ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਫੂਡ ਸਟਾਲ ਵੀ ਸ਼ਾਮਿਲ ਹੋਣਗੇ। ਮੇਲੇ ਦੌਰਾਨ ਫੂਡ ਸਟਾਲਾਂ ਤੇ ਵੱਖ-ਵੱਖ ਸੂਬਿਆਂ ਦੇ ਪਕਵਾਨ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਬੱਚਿਆਂ ਦੇ ਮਨੋਰੰਜਨ ਲਈ ਝੂਲਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਫਨਕਾਰਾਂ ਵੱਲੋਂ ਆਪਣੀ ਵਿਰਾਸਤੀ ਅਤੇ ਸਭਿਆਚਾਰਕ ਕਲਾ ਦੇ ਰੰਗ ਵੀ ਦਿਖਾਏ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸਫ਼ਲ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਦੀ ਸਫ਼ਲਤਾ ਵਿੱਚ ਕੋਈ ਕਸਰ ਬਾਕੀ ਨਾ ਰਹੇ।ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਅੱਜ ਸਾਈਟ ਦੀ ਚੋਣ/ਯੋਜਨਾਬੰਦੀ ਅਤੇ ਵਿਕਾਸ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੈਵੀ ਗੋਇਲ, ਮਿਲਕ ਅਫਸਰ ਗਮਾਡਾ ਹਰਬੰਸ ਸਿੰਘ, ਡੀਡੀਪੀਓ ਅਮਰਿੰਦਰ ਪਾਲ ਸਿੰਘ ਚੌਹਾਨ, ਕਾਰਜਕਾਰੀ ਇੰਜੀਨੀਅਰ ਗਮਾਡਾ ਅਵਦੀਪ ਸਿੰਘ ਅਤੇ ਰਜੀਆ ਸਹਾਇਕ ਨਗਰ ਯੋਜਨਾਕਾਰ ਗਮਾਡਾ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸਾਈਟ ਪਲਾਨ ਜਿਸ ਵਿੱਚ ਨਕਸ਼ਾ, ਸਟਾਲਾਂ, ਸਟੇਜ, ਪਾਰਕਿੰਗ, ਝੂਲੇ, ਪਖਾਨੇ ਤੇ ਪਾਣੀ, ਬਿਜਲੀ ਦਾ ਪ੍ਰਬੰਧ,  ਟੈਂਟ ਦੀ ਇੰਸਪੈਕਸ਼ਨ ਅਤੇ ਸਟਾਲਾਂ ਦੀ ਵੰਡ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ