Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

January 10, 2024 12:55 PM
SehajTimes
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
 
ਇਸੇ ਦੌਰਾਨ ਪੀ.ਐਸ.ਪੀ.ਸੀ.ਐਲ ਦੀ ਕਾਰਗੁਜਾਰੀ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ਦੀ ਸਮੀਖਿਆ ਕਰਦਿਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੇਵਾਵਾਂ ਪਹੁੰਚਾਉਣ ਦੀ ਗਤੀ ਨੂੰ ਤੇਜ ਕਰਨ ਅਤੇ ਜਿੰਨ੍ਹਾਂ ਖੇਤਰਾਂ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਨੁਕਸਾਨ ਘਟਾਉਣ ਲਈ ਵਿਸ਼ੇਸ਼ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦੇ ਨਿਪਟਾਰੇ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇ। ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਡਿਵੀਜਨ ਅਧਿਕਾਰੀਆਂ ਨਾਲ ਮਹੀਨਾਵਾਰ ਪੜਚੋਲ ਮੀਟਿੰਗਾਂ ਕਰਨ ਤਾਂ ਜੋ ਵਿਭਾਗ ਦੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਇੰਜੀਨੀਅਰਾਂ ਵੱਲੋਂ ਭਵਿੱਖ ਵਿੱਚ ਇਕ-ਦੂਸਰੇ ਨਾਲ ਸਬੰਧਤ ਦਫਤਰਾਂ ਦੇ ਕੰਮਕਾਰ ਦਾ ਵੀ ਨਿਰੀਖਣ ਕੀਤਾ ਜਾਇਆ ਕਰੇਗਾ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਯਕੀਨ ਪ੍ਰਗਟ ਕੀਤਾ ਕਿ ਜਿਸ ਤਰ੍ਹਾਂ ਵਿਭਾਗ ਵੱਲੋਂ ਸਾਲ 2023 ਦੌਰਾਨ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਨਵੇਂ ਰਿਕਾਰਡ ਕਾਇਮ ਕੀਤੇ ਗਏ ਉਸੇ ਤਰ੍ਹਾਂ ਸਾਲ 2024 ਦੌਰਾਨ ਵੀ ਬਿਜਲੀ ਵਿਭਾਗ ਸੂਬੇ ਦੀਆਂ ਤਰੱਕੀ ਦੀਆਂ ਰਾਹਾਂ ਰੁਸ਼ਨਾਉਣ ਵਿੱਚ ਅਹਿਮ ਰੋਲ ਨਿਭਾਵੇਗਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਬਿਜਲੀ) ਸ੍ਰੀ ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਸ. ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਚੀਫ ਇੰਜਨੀਅਰ ਹਾਜ਼ਰ ਸਨ।
 

Have something to say? Post your comment

 

More in Chandigarh

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ