Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ 

January 10, 2024 03:12 PM
SehajTimes
 
ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਅਬਲੋਵਾਲ ਸਥਿਤ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਵਿਖੇ ਬਣਾਈ ਗਈ ਗਊਸ਼ਾਲਾ ਸ਼ੁਰੂ ਹੋ ਚੁੱਕੀ ਹੈ ਤੇ ਨਗਰ ਨਿਗਮ ਦੀਆਂ ਟੀਮਾਂ ਵਲੋਂ ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਫੜਕੇ ਤੇਜੀ ਨਾਲ ਇਸ ਗਊਸ਼ਾਲਾ ਵਿਖੇ ਭੇਜਣੇ ਜਾਰੀ ਹਨ। ਇਹ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਗਊਸ਼ਾਲਾ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉੁਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸਕੱਤਰ ਸੁਨੀਲ ਮਹਿਤਾ ਤੇ ਕ੍ਰਿਸ਼ਨ ਕੱਕੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਗਊਆਂ ਤੇ ਹੋਰ ਦੁਧਾਰੂ ਪਸ਼ੂ ਰੱਖਣ ਵਾਲਿਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਦੁੱਧ ਚੋਅ ਕੇ ਬਾਹਰ ਸੜਕਾਂ ਤੇ ਗਲੀਆਂ ਵਿੱਚ ਨਾ ਛੱਡਣ ਅਤੇ ਜੇਕਰ ਅਜਿਹਾ ਪਾਇਆ ਗਿਆ ਤਾਂ ਜਿੱਥੇ ਇਨ੍ਹਾਂ ਪਸ਼ੂਆਂ ਨੂੰ ਨਗਰ ਨਿਗਮ ਟੀਮ ਵੱਲੋਂ ਗਊਸ਼ਾਲਾ ਵਿੱਚ ਪਹੁੰਚਾ ਕੇ ਵਾਪਸ ਨਹੀਂ ਕੀਤਾ ਜਾਵੇਗਾ ਉਥੇ ਹੀ ਅਜਿਹਾ ਕਰਨ ਵਾਲਿਆਂ ਨੂੰ ਜੁਰਮਾਨਾ ਵੀ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਜ਼ਿਲ੍ਹਾ ਪਸ਼ੂ ਭਲਾਈ ਕਮੇਟੀ ਰਾਹੀਂ ਬਿਹਤਰੀਨ ਢੰਗ ਨਾਲ ਚਲਾਇਆ ਜਾ ਰਿਹਾ ਹੈ। 
 
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਗਊਸ਼ਾਲਾ ਦੇ ਚੱਲਣ ਨਾਲ ਸ਼ਹਿਰ ਵਿੱਚੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਕਾਫੀ ਹੱਦ ਤੱਕ ਘੱਟ ਜਾਵੇਗੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਬਹੁਤ ਜਲਦ ਇਸ ਉਪਰ ਕਾਬੂ ਪਾ ਲਿਆ ਜਾਵੇਗਾ, ਕਿਉੰਕਿ ਨਗਰ ਨਿਗਮ ਵਲੋੰ ਗਾਜੀਪੁਰ ਗਊਸ਼ਾਲਾ ਵਿਖੇ ਤਿੰਨ ਸ਼ੈਡ ਵੀ ਉਸਾਰੇ ਜਾ ਰਹੇ ਹਨ।ਇਸ ਨਾਲ ਇੱਕ ਪਾਸੇ ਜਿੱਥੇ ਇਹ ਪਸ਼ੂ ਇਸ ਠੰਢ ਵਿੱਚ ਸਰਦੀ ਤੋਂ ਬਚ ਸਕਣਗੇ ਉਥੇ ਹੀ ਲੋਕਾਂ ਨੂੰ ਵੀ ਇਨ੍ਹਾਂ ਕਰਕੇ ਹੁੰਦੇ ਹਾਦਸਿਆਂ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ। ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ, ਸ਼ਹਿਰ ਵਾਸੀਆਂ ਤੇ ਖਾਸ ਕਰਕੇ ਗਊ ਤੇ ਪਸ਼ੂ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਉਹ ਅਬਲੋਵਾਲ ਗਊਸ਼ਾਲਾ ਵਿਖੇ ਅਪਣੀ ਸ਼ਰਧਾ ਮੁਤਾਬਕ ਗਊ ਸੇਵਾ ਕਰ ਸਕਦੇ ਹਨ। 
 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ