Thursday, May 02, 2024

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ

January 10, 2024 03:30 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ) ਵਿੱਚ ਹਿੱਟ ਐਂਡ ਰਨ ਕੇਸਾਂ ਵਿੱਚ ਮੌਤ ਦਾ ਕਾਰਨ ਬਣਨ ਲਈ ਸਖ਼ਤ ਸਜ਼ਾ ਦੇਣ ਦੀ ਕੀਤੀ ਗਈ ਵਿਵਸਥਾ ਦੇ ਸਬੰਧ ਵਿੱਚ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਨਾਲ ਸਾਂਝਾ ਕਰਦਿਆਂ ਇੰਨ੍ਹਾਂ ਦੇ ਹੱਲ ਲਈ ਦਬਾਅ ਬਣਾਏਗੀ।
 
 
ਇਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਟਰੱਕ ਤੇ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਬੀ.ਐਨ.ਐਸ ਦੀ ਧਾਰਾ 106 (2) ਤਹਿਤ ਕਾਹਲੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਨਾਲ ਮੌਤ ਦਾ ਕਾਰਨ ਬਨਣ ਅਤੇ ਘਟਨਾ ਤੋਂ ਤੁਰੰਤ ਬਾਅਦ ਕਿਸੇ ਪੁਲਿਸ ਅਧਿਕਾਰੀ ਜਾਂ ਮੈਜਿਸਟ੍ਰੇਟ ਨੂੰ ਇਸਦੀ ਰਿਪੋਰਟ ਕੀਤੇ ਬਿਨਾਂ ਫਰਾਰ ਹੋਣ ‘ਤੇ ਸਜਾ ਦੀ ਕੀਤੀ ਗਈ ਵਿਵਸਥਾ ਅਤੇ ਇਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੁੱਖ ਚਿੰਤਾ ਹਾਦਸਾ ਹੋਣ ਉਪਰੰਤ ਭੀੜ ਦੁਆਰਾ ਕਮਰਸ਼ੀਅਲ ਵਾਹਨਾਂ ਦੇ ਡਰਾਈਵਰ ਦੀ ਕੁੱਟਮਾਰ ਅਤੇ ਵਾਹਨ ਦੀ ਤੋੜ-ਭੰਨ ਕੀਤੇ ਜਾਣ ਬਾਰੇ ਸੀ।
 
 
ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਕਾਨੂੰਨ ਸਬੰਧੀ ਕੇਂਦਰ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਸਾਂਝਾ ਕਰਦਿਆਂ ਪੰਜਾਬ ਸਰਕਾਰ ਅਜਿਹੇ ਮਾਮਲਿਆਂ ਵਿੱਚ ਡਰਾਈਵਰ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਲੋੜੀਂਦੀ ਵਿਵਸਥਾ ਕਰਨ ਬਾਰੇ ਦਬਾਅ ਬਣਾਏਗੀ। ਉਨ੍ਹਾਂ ਨਾਲ ਹੀ ਸੂਬੇ ਦੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹਾਦਸਿਆਂ ਉਪਰੰਤ ਭੀੜ ਵੱਲੋਂ ਕਿਸੇ ਡਰਾਈਵਰ ਦੀ ਕੁੱਟਮਾਰ ਅਤੇ ਵਾਹਨ ਦੀ ਤੋੜ-ਭੰਨ ਕਰਨ ਦੇ ਮਾਮਲਿਆਂ ਵਿੱਚ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਕਾਰਵਾਈ ਯਕੀਨੀ ਬਣਾਈ ਜਾਵੇ। ਗੈਰ-ਕਾਨੂੰਨੀ ਵਾਹਨਾਂ ਦੀ ਵਪਾਰਕ ਵਰਤੋਂ ਵਿਰੁੱਧ ਸਖਤ ਕਾਰਵਾਈ ਕਰਨ ਬਾਰੇ ਯੂਨੀਅਨ ਵੱਲੋਂ ਕੀਤੀ ਗਈ ਮੰਗ ਬਾਰੇ ਕੈਬਨਿਟ ਸਬ-ਕਮੇਟੀ ਨੇ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਨੂੰ ਤੁਰੰਤ ਅਜਿਹੇ ਵਾਹਨਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
 
 
ਇਸ ਤੋਂ ਇਲਾਵਾ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਸੀਟਾਂ ਦੀ ਸਮਰੱਥਾ ਮੁਤਾਬਕ ਕਰਾਂ ਦੀ ਵਿਵਸਥਾ ਵਿੱਚ ਤਬਦੀਲੀ ਕਰਨ ਦੀ ਮੰਗ ਬਾਰੇ ਵੀ ਕੈਬਨਿਟ ਸਬ-ਕਮੇਟੀ ਨੇ ਟਰਾਂਸਪੋਰਟ ਵਿਭਾਗ ਨੂੰ ਅਧਿਅਨ ਕਰਨ ਉਪਰੰਤ ਆਪਣੇ ਸੁਝਾਅ ਦੇਣ ਲਈ ਕਿਹਾ। ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ, ਏ.ਡੀ.ਜੀ.ਪੀ (ਇੰਟੈਲੀਜੈਂਸ) ਜਸਕਰਨ ਸਿੰਘ, ਟਰਾਂਸਪੋਰਟ ਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਸੂਬੇ ਦੀਆਂ ਵੱਖ-ਵੱਖ ਟਰਾਂਸਪੋਰਟ ਤੇ ਟੈਕਸੀ ਯੂਨੀਅਨਾਂ ਦੇ ਪ੍ਰਧਾਨ ਹਾਜਿਰ ਸਨ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ