Wednesday, September 17, 2025

Chandigarh

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ,ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ

January 10, 2024 03:58 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਮਾਨਸਾ, ਬੋਹਾ, ਬੁਢਲਾਡਾ, ਬਰੇਟਾ, ਭੀਖੀ, ਜੋਗਾ, ਸਰਦੂਲਗੜ੍ਹ, ਮਲੋਟ, ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਫਰੀਦਕੋਟ ਅਤੇ ਜੈਤੋ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਤੇਜੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕੰਮਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਆਦੇਸ਼ ਦਿੱਤੇ।
 
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ- ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ   ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ  ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। 
 
ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ  ਵੱਖ-ਵੱਖ ਸਕੀਮਾਂ  ਅਧੀਨ ਆਉਂਦੇ ਵੱਖ-ਵੱਖ ਕੰਮਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ।  ਉਨ੍ਹਾਂ ਵੱਲੋਂ  ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਉਨ੍ਹਾਂ  ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਦੇ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ। ਮੰਤਰੀ ਵੱਲੋਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਬੁੱਧ ਰਾਮ , ਅਮੋਲਕ ਸਿੰਘ,    ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ.  ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ