Thursday, May 02, 2024

Chandigarh

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

January 10, 2024 04:05 PM
SehajTimes
ਚੰਡੀਗੜ੍ਹ : ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਆਸ ਪ੍ਰਗਟਾਈ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਵਿੱਚ ਵੀ ਇਹ ਸਕਾਰਾਤਮਕ ਰੁਝਾਨ ਜਾਰੀ ਰਹੇਗਾ। ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸਮੀਖਿਆ ਕਰਨ ਲਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ, ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਮੰਤਰੀ ਨੇ ਕਿਹਾ ਕਿ ਕਿਸਾਨ ਸਿਰਫ਼ ਦੋ ਚੀਜ਼ਾਂ ਚਾਹੁੰਦੇ ਹਨ ਜਿਹਨਾਂ ਵਿੱਚ ਉਨ੍ਹਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਚੁਕਾਈ ਅਤੇ ਤੁਰੰਤ ਅਦਾਇਗੀ ਸ਼ਾਮਿਲ ਹੈ।
 
ਇਸ ਮੌਕੇ ਕੈਬਨਿਟ ਮੰਤਰੀ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਲਈ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ। ਪਠਾਨਕੋਟ ਦੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਗੁਰਿੰਦਰ ਸਿੰਘ ਨੇ ਤੀਜਾ ਇਨਾਮ ਹਾਸਲ ਕੀਤਾ। ਡੀ.ਐਫ.ਐਸ.ਸੀ. ਫਾਜ਼ਿਲਕਾ ਹਿਮਾਂਸ਼ੂ ਨੇ ਦੂਜਾ ਜਦਕਿ ਡੀ.ਐਫ.ਐਸ.ਸੀ. ਮਾਨਸਾ ਮਨਦੀਪ ਸਿੰਘ ਨੇ ਪਹਿਲਾ ਇਨਾਮ ਹਾਸਿਲ ਕੀਤਾ। ਇਸ ਮੌਕੇ ਸਮੁੱਚੇ ਵਿਭਾਗ ਨੇ ਢੋਲ ਦੇ ਡਗੇ 'ਤੇ ਨੱਚ ਕੇ ਲੋਹੜੀ ਮਨਾਈ। ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ, ਐਮ.ਡੀ. ਪਨਸਪ ਸੋਨਾਲੀ ਗਿਰੀ, ਐਮ.ਡੀ. ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਕੰਵਲਪ੍ਰੀਤ ਕੌਰ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ