Friday, December 19, 2025

Chandigarh

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

January 10, 2024 06:15 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।



ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ