Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪੂੰਗ ਫਾਰਮ ਦਾ ਕੀਤਾ ਦੌਰਾ

January 11, 2024 01:53 PM
SehajTimes

ਪਟਿਆਲਾ:- ਪੰਜਾਬ ਦੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪੂੰਗ ਫਾਰਮ ਪਿੰਡ ਬਾਗੜ੍ਹੀਆ ਫੱਗਣਮਾਜਰਾ ਦਾ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਲਾਲਾਬਾਦ ਜਗਦੀਪ ਗੋਲਡੀ ਕੰਬੋਜ ਅਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਨਿਕਲਕੇ ਸਹਾਇਕ ਧੰਦੇ ਅਪਣਾਉਣ 'ਤੇ ਜ਼ੋਰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਮੁਤਾਬਕ ਹੀ ਖੇਤੀ ਕੀਤੀ ਜਾਵੇ ਤਾਂ ਜੋ ਖੇਤੀ ਦਾ ਧੰਦਾ ਹੋਰ ਲਾਹੇਵੰਦ ਸਾਬਤ ਹੋ ਸਕੇ। ਉਨ੍ਹਾਂ ਨਾਲ ਹੀ ਮੱਛੀ ਪਾਲਣ, ਬੱਕਰੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕਰਦਿਆ ਕਿਹਾ ਕਿ ਕਿਸਾਨੀ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਅਜਿਹੇ ਧੰਦੇ ਸਾਰਥਕ ਸਾਬਤ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਹਾਇਕ ਧੰਦਿਆਂ ਲਈ ਮੁਫ਼ਤ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ, ਜਿਸ ਦਾ ਕਿਸਾਨਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਧੰਦੇ ਸ਼ੁਰੂ ਕਰਨ ਲਈ ਸਬਸਿਡੀ ਦੀ ਸਹੂਲਤ ਵੀ ਉਪਲਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਬਾਗੜ੍ਹੀਆ ਫੱਗਣਮਾਜਰਾ 'ਚ 32 ਏਕੜ 'ਚ ਮੱਛੀ ਫਾਰਮ ਬਣਾਇਆ ਗਿਆ ਹੈ ਜਿਥੇ 6 ਕਿਸਮ ਦੀਆਂ ਮੱਛੀਆਂ ਦੀ ਬ੍ਰੀਡਿੰਗ ਕੀਤੀ ਜਾਂਦੀ ਹੈ ਅਤੇ ਸੂਬੇ ਭਰ 'ਚ ਇਨ੍ਹਾਂ ਦਾ ਪੂੰਗ ਸਪਲਾਈ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 100 ਰੁਪਏ ਵਿੱਚ ਇਕ ਹਜ਼ਾਰ ਸੀਡ ਉਪਲਬੱਧ ਕਰਵਾਇਆ ਜਾਂਦਾ ਹੈ।

 ਉਨ੍ਹਾਂ ਕਿਹਾ ਕਿ ਇਥੇ ਲੈਬ ਵੀ ਉਪਲਬੱਧ ਹੈ, ਜਿਥੇ ਮਿੱਟੀ, ਪਾਣੀ ਅਤੇ ਮੱਛੀਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ ਇਥੇ ਫੀਡ ਮਿੱਲ ਵੀ ਉਪਲਬੱਧ ਹੈ। ਉਨ੍ਹਾਂ ਫੀਡ ਮਿੱਲ, ਲੈਬਾਰਟਰੀ ਅਤੇ ਪੂੰਗ ਦੀ ਸਪਲਾਈ ਦਾ ਜਾਇਜ਼ਾ ਲੈਦਿਆਂ ਸਬੰਧਤ ਅਧਿਕਾਰੀ ਤੇ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਹੋਰ ਵੀ ਸੁਹਿਰਦਤਾ ਨਾਲ ਇਸ ਫਾਰਮ ਨੂੰ ਸੂਬੇ ਦਾ ਮਾਡਲ ਫਾਰਮ ਬਣਾਉਣ ਦੀ ਹਦਾਇਤ ਵੀ ਕੀਤੀ।

 

Have something to say? Post your comment