Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ : ਡਿਪਟੀ ਕਮਿਸ਼ਨਰ

January 11, 2024 04:27 PM
SehajTimes
ਮੋਹਾਲੀ  : ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾਂ ਕਰਵਾਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਚ ਛੁੱਟੀ ਵਾਲੇ ਦਿਨ (ਸ਼ਨੀਵਾਰ ਜਾਂ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਵਾ ਕੇ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ ਦਾ ਸੁਝਾਅ ਵੀ ਦਿੱਤਾ। ਉਨਾਂ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨਾਲ ਸਬੰਧਤ ਫ਼ਾਰਮ ਪਟਵਾਰੀਆਂ ਕੋਲ ਅਤੇ ਸ਼ਹਿਰਾਂ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਕੋਲ ਆਪਣੇ ਫ਼ਾਰਮ ਜਮਾਂ ਕਰਵਾਉਣ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਨਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖ ਅਬਾਦੀ ਚੰਗੀ ਗਿਣਤੀ ਵਿਚ ਹੈ, ਇਸ ਲਈ ਵੱਧ ਤੋਂ ਵੱਧ ਵੋਟਰ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੀ ਚੋਣਾਂ ਲਈ ਦਰਜ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਲੈਣ ਤੇ ਹਰੇਕ ਯੋਗ ਵੋਟਰ ਆਪਣੇ ਫਾਰਮ ਹਲਕਾ ਪਟਵਾਰੀ ਜਾਂ ਨਗਰ ਕੌਂਸਲ ਨੂੰ ਦੇਵੇ। 
     ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਉੱਤੇ ਦਾਅਵੇ/ਇਤਰਾਜ਼ 11 ਅਪ੍ਰੈਲ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 3 ਮਈ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਯੋਗ ਵੋਟਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦਾ ਹੈ, ਉਹ ਫਾਰਮ ਨੰਬਰ 1 ਭਰਕੇ ਪੇਂਡੂ ਖੇਤਰਾਂ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ/ਨਗਰ ਕੌਸਲ ਜਾਂ ਲੋਕਲ ਅਥਾਰਟੀ ਦੇ ਅਧਿਕਾਰੀ ਜਿੰਨਾਂ ਨੂੰ ਰੀਵਾਇਜ਼ਿੰਗ ਅਥਾਰਟੀ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ, ਪਾਸ ਜਮਾਂ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ।
    ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐੱਮ.ਪੀ., ਐੱਮ.ਐੱਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰੇਗਾ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ, ਐਸ ਡੀ ਐਮ ਚੰਦਰਜੋਤੀ ਸਿੰਘ ਮੋਹਾਲੀ ਅਤੇ ਹਿਮਾਂਸ਼ੂ ਮਹਾਜਨ ਡੇਰਾਬੱਸੀ, ਤਹਿਸੀਲਦਾਰ ਚੋਣਾਂ ਸੰਜੇ ਸ਼ਰਮਾ, ਤਹਿਸੀਲਦਾਰ ਕੁਲਦੀਪ ਸਿੰਘ ਮੋਹਾਲੀ, ਜਸਵਿੰਦਰ ਸਿੰਘ ਖਰੜ, ਕੁਲਦੀਪ ਸਿੰਘ ਡੇਰਾਬੱਸੀ, ਨਾਇਬ ਤਹਿਸੀਲਦਾਰ ਜਸਵੀਰ ਕੌਰ ਮਾਜਰੀ, ਰਵਿੰਦਰ ਸਿੰਘ ਮੋਹਾਲੀ, ਹਰਿੰਦਰਜੀਤ ਸਿੰਘ ਡੇਰਾਬੱਸੀ ਅਤੇ ਹੋਰ ਅਧਿਕਾਰੀ  ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ