Sunday, November 02, 2025

Malwa

ਕਿਸਾਨਾਂ ਨੂੰ 30 ਖੇਤੀ ਮਸ਼ੀਨਾਂ ਤੇ 31 ਲੱਖ 88 ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ : ਪਰਨੀਤ ਸ਼ੇਰਗਿੱਲ

January 11, 2024 04:35 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਅਧੀਨ ਸਾਲ 2023-24 ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਆਨ ਲਾਇਨ ਡਰਾਅ ਕੱਢੇ ਗਏ। ਇਸ ਕਮੇਟੀ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਦੀਪ ਕੁਮਾਰ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਰਾਮਪਾਲ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ, ਅਗਾਂਹਵਧੂ ਕਿਸਾਨ ਹਰਮਨਦੀਪ ਸਿੰਘ ਤੇ ਖੇਤੀਬਾੜੀ ਵਿਭਾਗ ਦੇ ਜੇ.ਟੀ. ਦਵਿੰਦਰ ਸਿੰਘ ਤੇ ਗੁਰਿੰਦਰ ਸਿੰਘ ਸ਼ਾਮਲ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੈਮ ਸਕੀਮ ਅਧੀਨ ਸਬਸਿਡੀ ਤੇ ਖੇਤੀ ਮਸ਼ੀਨਰੀ ਦੇਣ ਲਈ ਨਿੱਜੀ ਕਿਸਾਨਾਂ (ਜਨਰਲ ਵਰਗ ਤੇ ਐਸ.ਸੀ. ਵਰਗ) ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਆਨ ਲਾਇਨ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਜ਼ਿਲ੍ਹਾ ਪੱਧਰੀ ਕਮੇਟੀ ਰਾਹੀਂ ਤੈਅ ਕੀਤੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਦੀ ਰੈਡੇਮਾਈਜੇਸ਼ਨ ਵਿਧੀ ਰਾਹੀਂ ਡਰਾਅ ਕੱਢੇ ਗਏ ਹਨ। ਜਿਹੜੇ ਕਿਸਾਨਾਂ ਦੇ ਡਰਾਅ ਨਿਕਲੇ ਹਨ ਉਨ੍ਹਾਂ ਨੂੰ 30 ਵੱਖ-ਵੱਖ ਖੇਤੀ ਮਸ਼ੀਨਰੀ ਲਈ 31 ਲੱਖ 88 ਹਜ਼ਾਰ 700 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਕੀਮ ਅਨੁਸਾਰ ਕਿਸਾਨਾਂ ਨੂੰ 09 ਨਿਉਮੈਟਿਕ ਪਲਾਂਟਰ, 02 ਡੀ.ਐਸ.ਆਰ., 07 ਪਟੈਟੋ ਡਿੱਗਰ, 02 ਪਟੈਟੋ ਪਲਾਂਟਰ ਸੈਮੀ ਆਟੋਮੈਟਿਕ, 05 ਪਟੈਟੋ ਪਲਾਂਟਰ ਆਟੋਮੈਟਿਕ ਅਤੇ 05 ਲੇਜਰ ਲੈਂਡ ਲੇਬਲ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰ ਹਾਜਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ