Thursday, December 18, 2025

Malwa

ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

January 11, 2024 06:15 PM
SehajTimes

ਪਟਿਆਲਾ : ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱਕ ਕੇ ਬਾਰਿਸ਼ ਪੈਣਾ) ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ਤੇ ਮਾੜਾ ਅਸਰ ਪੈ ਜਾਂਦਾ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੌਦਾ ਰੋਗ ਵਿਭਾਗ ਦੇ ਮੁਖੀ, ਡਾ. ਪ੍ਰਭਜੋਧ ਸਿੰਘ ਸੰਧੂ ਨੇ ਆਲੂਆਂ ਦੇ ਪਿਛੇਤੇ ਝੁਲਸ ਰੋਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੰਬਰ ਮਹੀਨੇ ਮੀਂਹ ਪੈਣ ਕਰਕੇ ਮੌਸਮ ਇਸ ਰੋਗ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹੋ ਗਿਆ ਸੀ ਅਤੇ ਇਸ ਦਾ ਹਮਲਾ ਨਵੰਬਰ ਦੇ ਦੂਜੇ ਪੰਦਰਵਾੜੇ ਪਟਿਆਲੇ ਜ਼ਿਲੇ ਦੇ ਕਈ ਪਿੰਡਾਂ ਵਿੱਚ ਵੇਖਿਆ ਗਿਆ। ਆਲੂਆਂ ਦੀ ਫਸਲ ਤੇ ਹਮਲੇ ਤੋਂ ਬਾਅਦ ਇਹ ਰੋਗ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਟਮਾਟਰਾਂ ਦੀ ਫਸਲ ਤੇ ਗੰਭੀਰ ਰੂਪ ਧਾਰਨ ਕਰ ਗਿਆ ਸੀ। ਜਿਹੜੇ ਕਿਸਾਨਾਂ ਨੇ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਮੁਤਾਬਿਕ ਸਮੇਂ ਸਿਰ ਇਸ ਰੋਗ ਦੀ ਰੋਕਥਾਮ ਨਹੀਂ ਕੀਤੀ ਉੱਥੇ ਇਸ ਰੋਗ ਦਾ ਹਮਲਾ ਜਿਆਦਾ ਵੇਖਣ ਨੂੰ ਮਿਲਿਆ।

ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਦਾ ਮੌਸਮ ਵੀ ਇਸ ਰੋਗ ਦੇ ਅਨੁਕੂਲ ਚੱਲ ਰਿਹਾ ਹੈ ਅਤੇ ਆਉਂਦੇ ਦਿਨ੍ਹਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਇਸ ਰੋਗ ਦੀ ਉੱਲੀ ਦੇ ਬੀਜਾਣੂੰ ਮੀਂਹ ਪੈਣ ਨਾਲ ਪੱਤਿਆਂ ਅਤੇ ਤਣੇ ਤੋਂ ਝੜ ਕੇ ਜ਼ਮੀਨ ਵਿੱਚ ਰਲ ਜਾਂਦੇ ਹਨ, ਜੋ ਧਰਤੀ ਵਿਚਲੇ ਨਵੇਂ ਬਣ ਰਹੇ ਆਲੂਆਂ ਤੇ ਬੇਢੰਗੇ ਭੂਰੇ ਰੰਗ ਦੇ ਧੱਬੇ ਬਣਾ ਦਿੰਦੇ ਹਨ। ਇਸੇ ਤਰ੍ਹਾਂ ਹੀ ਆਉਂਦੇ ਦਿਨ੍ਹਾਂ ਵਿੱਚ ਮੌਸਮ ਨਿੱਘਾ ਹੋਣ ਤੇ ਤੇਲੇ ਦੀ ਆਮਦ ਵੱਧਣ ਦੀ ਸੰਭਾਵਨਾ ਬਣ ਜਾਂਦੀ ਹੈ ਜਿਸ ਨਾਲ ਵਿਸ਼ਾਣੂੰ ਰੋਗ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਆਲੂਆਂ ਦੇ ਵਿਸ਼ਾਣੂੰਰੋਗ ਵੀ ਪੱਤਿਆਂ ਰਾਹੀਂ ਜ਼ਮੀਨ ਵਿੱਚ ਹੇਠਾਂ ਬਣ ਰਹੇ ਆਲੂਆਂ ਤੇ ਚਲੇ ਜਾਂਦੇ ਹਨ।ਪੁਟਾਈ ਤੋਂ ਬਾਅਦ ਇਹ ਰੋਗੀ ਆਲੂ ਸਿਹਤਮੰਦ ਆਲੂਆਂ ਨਾਲ ਹੀ ਗੁਦਾਮਾਂ ਵਿੱਚ ਰੱਖ ਦਿੱਤੇ ਜਾਂਦੇ ਹਨ ਅਤੇ ਅਗਲੀ ਫਸਲ ਵਾਸਤੇ ਰੋਗ ਲਗਾਉਣ ਦਾ ਮੁੱਖ ਕਾਰਨ ਬਣਦੇ ਹਨ। ਇਸ ਸਮੇਂ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬੀਜ ਵਾਲੀ ਫਸਲ ਦੀਆਂ ਵੇਲਾਂ ਸਮੇਂ ਸਿਰ ਕੱਟ ਲੈਣ। ਜਿਹੜੇ ਖੇਤਾਂ ਵਿੱਚ ਝੁਲਸ ਰੋਗ ਦਾ ਹਮਲਾ ਹੋਇਆ ਹੈ ਉਸ ਖੇਤ ਦੀਆਂ ਵੇਲਾਂ ਖੇਤ ਵਿੱਚੋਂ ਬਾਹਰ ਕੱਢ ਦੇਣ ਤਾਂ ਜੋ ਇਹ ਰੋਗ ਜ਼ਮੀਨ ਹੇਠਾਂ ਪਏ ਆਲੂਆਂ ਤੇ ਨਾ ਪਹੁੰਚ ਸਕੇ। ਕਈ ਕਿਸਾਨ ਬਹਾਰ ਰੁੱਤ ਵਾਲੇ ਆਲੂਆਂ ਦੀ ਕਾਸ਼ਤ ਵੀ ਕਰਦੇ ਹਨ। ਬਹਾਰ ਰੁੱਤ ਦੀ ਫਸਲ ਤੇ ਇਹ ਬਿਮਾਰੀ ਪਹਿਲਾਂ ਲੱਗੀ ਫਸਲ (ਮੁੱਖ ਸਮੇਂ ਦੀ ਫਸਲ) ਤੋਂ ਆ ਜਾਂਦੀ ਹੈ ਜਿਸ ਕਾਰਨ ਛੋਟੀ ਉਮਰ ਦੇ ਬੂਟੇ ਜਲਦੀ ਮਰ ਜਾਂਦੇ ਹਨ। ਬਹਾਰ ਰੁੱਤ ਦੇ ਆਲੂਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮੇਂ-ਸਮੇਂ ਸਿਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਝੁਲਸ ਰੋਗ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫਸਲ ਤੇ ਸਿਸਟੈਮਿਕ ਉੱਲੀਨਾਸ਼ਕਾਂ ਜਿਵੇਂ ਕਿ 700 ਗ੍ਰਾਮ ਮਿਲੋਡੀ ਡਿਊ ਜਾਂ ਰਿਡੋਮਿਲ ਗੋਲਡ ਜਾਂ ਕਰਜ਼ੇਟ ਐਮ-8 ਜਾਂ ਸੈਕਟਿਨ ਜਾਂ 250ਮਿ.ਲਿ. ਰੀਵਸ ਜਾਂ 200ਮਿ.ਲਿਈਕੂਏਸ਼ਣ ਪ੍ਰੋ ਨੂੰ 250 ਤੋਂ 350 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ 10 ਦਿਨ੍ਹਾਂ ਦੇ ਵਕਫੇ ਤੇ ਦੋ ਛਿੜਕਾਅ ਕਰਨ ਤਾਂ ਜੋ ਇਸ ਰੋਗ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ। ਇਸ ਰੋਗ ਦਾ ਹਮਲਾ ਆਲੂਆਂ ਤੋਂ ਇਲਾਵਾ ਨੈੱਟ/ਪੌਲੀਹਾਊਸ ਵਿੱਚ ਲੱਗੀ ਟਮਾਟਰਾਂ ਦੀ ਫਸਲ ਤੇ ਵੀ ਹੋ ਸਕਦਾ ਹੈ। ਟਮਾਟਰਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰ ਸਮੇਂ ਸਿਰ ਛਿੜਕਾਅ ਕਰਕੇ ਆਪਣੀ ਟਮਾਟਰਾਂ ਦੀ ਫਸਲ ਨੂੰ ਇਸ ਰੋਗ ਤੋਂ ਬਚਾ ਸਕਦੇ ਹਨ। ਆਲੂਆਂ ਦੇ ਬੀਜ ਉਤਪਾਦਕ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬੀਜ ਵਾਲੇ ਆਲੂਆਂ ਨੂੰ ਗੋਦਾਮਾਂ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਰੋਗਾਂ ਨਾਲ ਪ੍ਰਭਾਵਿਤ ਆਲੂਆਂ ਨੂੰ ਛਾਂਟ ਕੇ ਨਸ਼ਟ ਕਰ ਦੇਣ। ਇਸ ਤਰ੍ਹਾਂ ਕਰਨ ਨਾਲ ਬੀਜ ਰਾਹੀਂ ਫੈਲਣ ਵਾਲੀਆਂ ਇਹ ਬਿਮਾਰੀਆਂ ਨੂੰ ਅੱਗੋ ਨਵੇਂ ਖੇਤਾਂ ਜਾਂ ਖੇਤਰਾਂ ਚ' ਫੈਲ਼ਣ ਤੋਂ ਰੋਕਿਆ ਜਾ ਸਕਦਾ ਹੈ।

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ