Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਵੱਲੋਂ 18 ਹਸਪਤਾਲਾਂ ਨਾਲ਼ ਸਸਤੇ ਇਲਾਜ ਲਈ ਇਕਰਾਰਨਾਮਾ

January 11, 2024 06:20 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਉੱਤਰੀ ਭਾਰਤ ਦੇ 18 ਨਾਮੀ ਹਸਪਤਾਲਾਂ ਨਾਲ਼ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ ਜਿਸ ਤਹਿਤ ਸੀ.ਜੀ.ਐੱਚ.ਐੱਸ. ਦਰਾਂ ਉੱਤੇ ਇਲਾਜ ਉਪਲਬਧ ਹੋਵੇਗਾ। ਟਾਟਾ ਮੈਮੋਰੀਅਲ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਅਤੇ ਨਿਊ ਚੰਡੀਗੜ੍ਹ ਹਸਪਤਾਲ ਵੀ ਇਨ੍ਹਾਂ ਵਿੱਚ ਸ਼ਾਮਿਲ ਹਨ ਜਿੱਥੇ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਦਰਾਂ ਨਾਲ਼ ਇਲਾਜ ਸਹੂਲਤਾਂ ਉਪਲਬਧ ਹੋਣਗੀਆਂ। ਜਿ਼ਕਰਯੋਗ ਹੈ ਕਿ 30 ਹਸਪਤਾਲਾਂ ਨਾਲ਼ ਪਹਿਲਾਂ ਹੀ ਯੂਨੀਵਰਸਿਟੀ ਨੇ ਇਕਰਾਰਨਾਮਾ ਕੀਤਾ ਹੋਇਆ ਹੈ। ਯੂਨੀਵਰਸਿਟੀ ਵਿਚਲੇ ਭਾਈ ਘਨੱਈਆ ਸਿਹਤ ਕੇਂਦਰ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਕਰਾਰਨਾਮੇ ਤਹਿਤ ਯੂਨੀਵਰਸਿਟੀ ਦੇ ਕਰਮਚਾਰੀਆਂ, ਫ਼ੈਕਲਟੀ ਅਤੇ ਸਟਾਫ਼ ਨੂੰ ਉਨ੍ਹਾਂ ਉੱਤੇ ਆਸ਼ਰਿਤ ਜੀਆਂ ਨੂੰ ਸੀ.ਜੀ.ਐੱਚ.ਐੱਸ. ਦਰਾਂ ਉੱਤੇ ਇਲਾਜ ਕਰਵਾਉਣ ਦੀ ਸਹੂਲਤ ਪ੍ਰਦਾਨ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਮੌਜੂਦਾ ਅਤੇ ਸੇਵਾ-ਮੁਕਤ ਦੋਹੇਂ ਕਰਮਚਾਰੀਆਂ ਲਈ ਉਪਲਬਧ ਹੋਵੇਗੀ। ਕਰਮਚਾਰੀ ਆਪਣਾ ਯੂਨੀਵਰਸਿਟੀ ਸ਼ਨਾਖਤੀ ਕਾਰਡ ਅਤੇ ਸਿਹਤ ਕੇਂਦਰ ਦਾ ਕਾਰਡ ਵਿਖਾ ਕੇ ਇਨ੍ਹਾਂ ਸੂਚੀਬੱਧ ਹਸਤਪਤਾਲਾਂ ਵਿੱਚੋਂ ਕਿਸੇ ਵਿੱਚ ਵੀ ਸਸਤੀਆਂ ਦਰਾਂ ਉੱਤੇ ਇਲਾਜ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਮੌਜੂਦਾ ਸਮੇਂ ਪੜ੍ਹ ਰਹੇ ਵਿਦਿਆਰਥੀਆਂ ਲਈ ਵੀ ਉਪਲਬਧ ਰਹੇਗੀ।


ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਭਾਈ ਘਨੱਈਆ ਸਿਹਤ ਕੇਂਦਰ ਦੇ ਇਸ ਕਦਮ ਦੀ ਵਿਸ਼ੇਸ਼ ਤੌਰ ਉੱਤੇ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਨਾਲ਼ ਜੁੜੇ ਸਾਰੇ ਲੋਕਾਂ ਦੀ ਸਿਹਤ ਸੰਬੰਧੀ ਮਾਮਲਿਆਂ ਨੂੰ ਤਰਜੀਹ ਦੇਣਾ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਇੱਕ ਪ੍ਰਸ਼ੰਸ਼ਾਯੋਗ ਕਦਮ ਹੈ। ਡੀਨ ਅਕਾਦਮਿਕ ਮਾਮਲੇ ਡਾ. ਏ. ਕੇ. ਤਿਵਾੜੀ, ਰਜਿਸਟਰਾਰ ਡਾ. ਨਵਜੋਤ ਕੌਰ, ਡੀਨ ਖੋਜ ਡਾ. ਮਨਜੀਤ ਪਾਤਰ ਅਤੇ ਵਿੱੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਵੱਲੋਂ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਜਿਨ੍ਹਾਂ 18 ਹਸਪਤਾਲਾਂ ਨਾਲ਼ ਇਕਰਾਰਨਾਮਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਡਾ. ਮਨਪ੍ਰੀਤ’ਜ਼ ਗਲੋਬਲ ਆਈ ਹੌਸਪਿਟਲ ਐਂਡ ਲੇਸਿਕ ਲੇਜ਼ਰ ਸੈਂਟਰ ਪਟਿਆਲਾ, ਰਾਹਤ ਮੈਡੀਕੇਅਰ ਪਟਿਆਲਾ, ਰੇਡੀਐਂਟ ਡਾਇਗਨੌਸਟਿਕਸ ਪਟਿਆਲਾ, ਗੁਰੂ ਨਾਨਕ ਮੇਹਰ ਹੰਸ ਆਈ ਹੌਸਪਿਟਲ, ਪਟਿਆਲਾ, ਸਟਾਰ ਪੈਥ ਲੈਬ, ਪਟਿਆਲਾ, ਗਰਗ ਆਈ ਹੌਸਪਿਟਲ, ਕਰਸਨਾ ਡਾਇਗਨੌਸਟਿਕਸ ਲਿਮਟਿਡ ਪਟਿਆਲਾ, ਵੀ. ਐੱਨ. ਡਾਇਗਨੌਸਟਿਕਸ ਪਟਿਆਲਾ, ਅਮਰ ਸ਼ਕਤੀ ਆਈ ਕੇਅਰ ਚੰਡੀਗੜ੍ਹ, ਗੋਬਿੰਦ ਹੌਸਪਿਟਲ ਪਟਿਆਲਾ, ਡਾ. ਰਾਜਨ ਆਈ ਕੇਅਰ ਹੌਸਪਿਟਲ ਫਗਵਾੜਾ, ਗਾਇਤਰੀ ਹੌਸਪਿਟਲ ਪਟਿਆਲਾ, ਆਸ ਮੈਡੀਕੇਅਰ ਪਟਿਆਲਾ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ (ਸੀ) ਆਈ ਹੌਸਪਿਟਲ ਟਰੱਸਟ ਸੋਹਾਣਾ (ਮੋਹਾਲੀ), ਗਰੈਸ਼ੀਅਨ (ਪਾਰਕ) ਹੌਸਪਿਟਲ ਮੋਹਾਲੀ, ਟਾਟਾ ਮੈਮੋਰੀਅਲ ਹੋਮੀ ਭਾਭਾ ਕੈਂਸਰ ਹੌਸਪਿਟਲ ਚੰਡੀਗੜ੍ਹ ਅਤੇ ਮਨੀਪਾਲ ਹੌਸਪਿਟਲ ਪਟਿਆਲਾ ਸ਼ਾਮਿਲ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ