Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ਵਿੱਚ ਜਲਦ ਬਣਾਵਾਂਗੇ ਪ੍ਰੈਸ ਕਲੱਬ : ਗੁਰਮੀਤ ਸਿੰਘ ਖੁੱਡੀਆਂ

January 11, 2024 06:24 PM
SehajTimes
ਮੋਹਾਲੀ  :  ਮੋਹਾਲੀ ਪ੍ਰੈਸ ਕਲੱਬ (ਰਜਿ.) ਵੱਲੋਂ 18ਵਾਂ ਧੀਆਂ ਦੀ ਲੋਹੜੀ ਮੇਲਾ ਸਥਾਨਕ ਚਸ਼ਮੇ-ਸ਼ਾਹੀ ਰਿਜ਼ੋਰਟ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਮੇਲੇ ਦੌਰਾਨ ਲੋਹੜੀ ਬਾਲਣ ਦੀ ਰਸਮ ਸਮਾਜ ਸੇਵਿਕਾ ਜਗਜੀਤ ਕੌਰ ਕਾਹਲੋਂ ਨੇ ਅਦਾ ਕੀਤੀ।
 
 
ਇਸ ਮੌਕੇ ਬੋਲਦਿਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਚਾਰ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮੋਹਾਲੀ ਵਿਚ ਪ੍ਰੈਸ ਕਲੱਬ ਲਈ ਜ਼ਮੀਨ ਦੇਣ ਦੀ ਚਾਰਾਜੋਈ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਹਨਾਂ ਕਿਹਾ ਕੌਮਾਂਤਰੀ ਪੱਧਰ ਉਤੇ ਮਸ਼ਹੂਰ ਸ਼ਹਿਰ ਮੋਹਾਲੀ ਵਿਚ ਪ੍ਰੈਸ ਕਲੱਬ ਦੀ ਆਪਣੀ ਇਮਾਰਤ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਧੀਆਂ ਹਮੇਸ਼ਾਂ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਦਾ ਬੁਨਿਆਦੀ ਪਾਏਦਾਨ ਹਨ ਅਤੇ ਇੱਕ ਧੀ, ਮਾਂ, ਭੈਣ, ਪਤਨੀ ਤੇ ਕਈ ਹੋਰ ਰੂਪਾਂ ‘ਚ ਆਪਣੇ ਬੱਚਿਆਂ, ਭਰਾਵਾਂ ਨੂੰ ਚੰਗੀ ਸੇਧ ਦਿੰਦੀ ਹੈ।
 
 
ਮੋਹਾਲੀ ਪ੍ਰੈੱਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਮਨਾਉਣਾ ਪ੍ਰਸੰਸਾਯੋਗ ਕੰਮ ਹੈ ਅਤੇ ਅਜਿਹਾ ਸਭ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਲਈ 50,000 ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ‘ਧੀਆਂ ਦੀ ਲੋਹੜੀ‘ ਦੇ ਮੌਕੇ ‘ਤੇ ਪ੍ਰੈੱਸ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ  ਕਿਹਾ ਕਿ ਮੋਹਾਲੀ ‘ਚ ਪ੍ਰੈੱਸ ਕਲੱਬ ਦਾ ਹੋਣਾ ਬਹੁਤ ਜ਼ਰੂਰੀ ਹੈ।
 
 
ਉਨ੍ਹਾਂ ਕੈਬਨਿਟ ਮੰਤਰੀ ਸ. ਖੁੱਡੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹੁਣ ਸਾਡੀ ਸਰਕਾਰ ਹੈ ਅਤੇ ਅਸੀਂ ਦੋਵੇਂ ਰਲ ਕੇ ਇਹ ਕੰਮ ਨੇਪਰੇ ਚਾੜਾਂਗੇ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਜਮਹੂਰੀਅਤ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਪ੍ਰੈਸ ਲਈ ਇੱਥੇ ਪ੍ਰੈੱਸ ਕਲੱਬ ਹੋਣਾ ਜਰੂਰੀ ਹੈ ਅਤੇ ਇਸ ਲਈ ਮੇਰੇ ਵਲੋਂ ਪੂਰਨ ਸਹਿਯੋਗ ਹੋਵੇਗਾ। ਲੋਹੜੀ ਮੇਲੇ ਦੌਰਾਨ ਸੰਗੀਤਕ ਮਹਿਫ਼ਲ ਦੀ ਸ਼ੁਰੂਆਤ ਉਘੇ ਗਾਇਕ ਹਰਿੰਦਰ ਹਰ ਨੇ ਧਾਰਮਿਕ ਗੀਤ ਗਾ ਕੇ ਕੀਤੀ। ਇਨ੍ਹਾਂ ਤੋਂ ਬਾਅਦ ਪੰਜਾਬ ਦੇ ਮਸ਼ਹੂਰ ਗਾਇਕਾਂ ਰੋਮੀ ਰੰਜਨ, ਏਕਮ ਚਨੌਲੀ, ਵਿੱਕੀ ਧਾਲੀਵਾਲ ਨੇ ਆਪੋ ਆਪਣੇ ਚਰਚਿਤ ਗੀਤਾਂ ਨਾਲ ਮੇਲੀਆਂ ਦਾ ਮਨੋਰੰਜਨ ਕੀਤਾ, ਜਦੋਂ ਕਿ ਉਘੇ ਗਾਇਕ ਜਗਤਾਰ ਜੱਗਾ ਨੇ (ਤੇਰੀ ਮਾਂ ਨੇ ਸ਼ੀਸ਼ਾ ਤੋੜਤਾ, ਵੇ ਮੈਂ ਮੁੱਖ ਵੀ ਨਾ ਤੱਕਿਆ ਸਵਾਰ ਕੇ) ਗਾ ਕੇ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ। ਇਸ ਦੌਰਾਨ ਲਿਟਲ ਚੈਂਪ ਦੀ ਸੈਕਿੰਡ ਰਨਰਅੱਪ ਸਾਇਸਾ ਗੁਪਤਾ ਨੇ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
 
 
ਇਸ ਦੌਰਾਨ ਮੋਹਾਲੀ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਦੀ ਸਥਾਪਨਾ 1999 ਵਿੱਚ ਹੋਈ ਸੀ ਅਤੇ ਇਹ ਕਲੱਬ ਪਿਛਲੇ ਲੰਬੇ ਸਮੇਂ ਤੋਂ ਕਿਰਾਏ ਦੀ ਬਿਲਡਿੰਗ ਵਿੱਚ ਚਲਦਾ ਆ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੱਤਰਕਾਰ ਭਾਈਚਾਰੇ ਲਈ ਕੰਮ ਕਰਨ ਲਈ ਪ੍ਰੈੱਸ ਕਲੱਬ ਜ਼ਰੂਰ ਬਣਾਉਣ।
 
 
ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਕੰਮ ਆਪ ਸਰਕਾਰ ਦੇ ਹੀ ਹਿੱਸੇ ਆਵੇਗਾ। ਉਨ੍ਹਾਂ ਇਸ ਮੌਕੇ ਆਏ ਸਾਰੇ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਮੋਹਾਲੀ ਕਲੱਬ ਦਾ ਕਲੰਡਰ ਅਤੇ ਸੋਵੀਨਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਕੁਲਵੰਤ ਸਿੰਘ, ਸੀਨੀਅਰ ਆਪ ਆਗੂ ਜੋਧਾ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨ ਪ੍ਰਭਜੋਤ ਕੌਰ ਅਤੇ ਜਗਜੀਤ ਕੋਰ ਕਾਹਲੋਂ ਵਲੋਂ ਰਲੀਜ਼ ਕੀਤਾ ਗਿਆ

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ