Sunday, April 28, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

Malwa

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ

January 11, 2024 07:17 PM
SehajTimes

ਪਟਿਆਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਹੇਠ ਨੈਸ਼ਨਲ ਸਕੂਲ ਖੇਡਾਂ 2023-24 ਦਾ ਆਯੋਜਨ ਪਟਿਆਲਾ ਵਿਖੇ ਕੀਤਾ ਗਿਆ ਜਿਸ ਦੇ ਆਖਰੀ ਦਿਨ ਬਾਸਕਟਬਾਲ ਲੜਕੇ ਅੰਡਰ 19 ਦਾ ਫਾਈਨਲ ਮੈਚ ’ਚ ਪੰਜਾਬ ਅਤੇ ਦਿੱਲੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਜਿਸ ਨੂੰ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਤੇ ਕਬਜਾ ਕੀਤਾ। ਇਸਦੇ ਨਾਲ ਹੀ ਤੀਜੇ ਸਥਾਨ ਦੇ ਲਈ ਹੋਏ ਮੈਚ ਵਿੱਚ ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ। ਇਨਾਮ ਵੰਡ ਸਮਾਰੋਹ ’ਚ ਪਹੁੰਚੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੀ ਟੀਮ ਨੂੰ ਜੇਤੂ ਰਹਿਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਬੱਚਿਆਂ ਦਾ ਸਿੱਖਿਆ ਅਤੇ ਖੇਡਾਂ ’ਚ ਸਰਵਪੱਖੀ ਵਿਕਾਸ ਹੋਵੇ। ਇਸ ਦਾ ਪ੍ਰਤੱਖ ਨਤੀਜਾ ਹੈ ਕਿ ਪੰਜਾਬ ਦੇ ਅੰਡਰ 19 ਲੜਕਿਆਂ ਨੇ ਬਾਸਕਟਬਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸਭਿਆਚਾਰ ਨੂੰ ਵਿਕਸਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ, ਜਿਸ ’ਚ ਇਸ ਸਾਲ 4.5 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 11 ਹਜ਼ਾਰ ਖਿਡਾਰੀਆਂ ਨੂੰ 8.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ।
ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ ਨੇ ਦੱਸਿਆ ਕਿ ਸਮਾਪਨ ਸਮਾਰੋਹ ਸਮੇਂ ਹੋਏ ਸੱਭਿਆਚਾਰਕ ਪ੍ਰੋਗਰਾਮ ਤਹਿਤ ਓਲਡ ਪੁਲਿਸ ਲਾਈਨ ਸਕੂਲ ਦੀਆਂ ਲੜਕੀਆਂ ਵੱਲੋਂ ਗਿੱਧਾ, ਸਕੂਲ ਆਫ ਐਮੀਨੈਂਸ ਫੀਲਖਾਨਾਂ ਪਟਿਆਲਾ ਨੇ ਕੁੜੀਆਂ ਦਾ ਲੋਕ ਨਾਚ ਅਤੇ ਵਿਦਿਆਰਥੀਆਂ ਨੇ ਪੰਜਾਬ ਦੇ ਪ੍ਰਚੱਲਿਤ ਅਤੇ ਪੁਰਾਤਨ ਲੋਕ ਸਾਜਾਂ ਨੂੰ ਵਜਾ ਕੇ ਰੰਗ ਬੰਨ੍ਹਿਆ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਟਰਾਫੀਆਂ ਦਿੱਤੀਆਂ ਗਈਆਂ। ਇਸ ਮੌਕੇ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ, ਪ੍ਰੀਤਇੰਦਰ ਘਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਸਰਬਜੀਤ ਸਿੰਘ ਤੂਰ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਬ੍ਰਾਂਚ, ਹਿਮਾਂਸ਼ੂ ਸ਼ੁਕਲਾ ਆਬਜ਼ਰਵਰ ਸਕੂਲ ਗੇਮਜ ਫੈਡਰੇਸ਼ਨ ਆਫ ਇੰਡੀਆ, ਅਮਰਜੋਤ ਸਿੰਘ ਟੂਰਨਾਮੈਂਟ ਕੋਆਰਡੀਨੇਟਰ, ਮਨੋਹਰ ਲਾਲ ਸਿੰਗਲਾ, ਰਮਨਜੀਤ ਸਿੰਘ ਢਿੱਲੋਂ, ਸਰਬਜੀਤ ਸਿੰਘ ਤੂਰ, ਡਾ. ਰਜਨੀਸ਼ ਗੁਪਤਾ, ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ, ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ, ਪ੍ਰਿੰਸੀਪਲ ਵਿਜੈ ਕਪੂਰ, ਕਰਮਜੀਤ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਨਾਇਬ ਸਿੰਘ, ਬੀਰਇੰਦਰ ਸਿੰਘ, ਹਰਸ਼ਪਾਲ ਸਿੰਘ ਪੀ ਏ , ਗੁਰਪ੍ਰੀਤ ਸਿੰਘ ਨਾਮਧਾਰੀ, ਬਲਵਿੰਦਰ ਸਿੰਘ ਜੱਸਲ, ਇੰਦੂ ਬਾਲਾ, ਸਿਮਰਦੀਪ ਸਿੰਘ, ਜਗਜੀਤ ਵਾਲੀਆ, ਮਨਦੀਪ ਸਿੰਘ, ਜਸਵਿੰਦਰ ਸਿੰਘ ਚਪੜ, ਰਾਜਪਾਲ ਸਿੰਘ, ਮੱਖਣ ਸਿੰਘ, ਹਰੀਸ਼ ਕੁਮਾਰ, ਅੰਗਰੇਜ ਸ਼ਰਮਾ, ਪ੍ਰਵੇਸ਼ ਕੁਮਾਰ, ਲਲਿਤ ਮੋਦਗਿਲ, ਸੂਰਜ ਪ੍ਰਤਾਪ, ਸੁਖਵਿੰਦਰ ਕੌਰ ਸੁੱਖੀ,  ਪੰਕਜ ਭਨੋਟ ਕੋਚ ਪੰਜਾਬ, ਰਵਿੰਦਰ ਕੁਮਾਰ ਇੰਚਾਰਜ ਟੀਮ ਪੰਜਾਬ,  ਜਸਵੀਰ ਸਿੰਘ ਕੋਚ, ਪ੍ਰੋਫੈਸਰ ਤਰਲੋਕ ਸਿੰਘ ਓਲੰਪੀਅਨ, ਅਮਨਿੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਡਾਟਾ ਐਂਟਰੀ, ਜਸਪਾਲ ਸਿੰਘ ਸੀਨੀਅਰ ਸਹਾਇਕ, ਸੁਖਦਰਸ਼ਨ ਸਿੰਘ ਚਹਿਲ ਜ਼ਿਲ੍ਹਾ ਭਾਸ਼ਾ ਖੋਜ ਅਫਸਰ, ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਪ੍ਰਿੰਸੀਪਲ,  ਹੈੱਡ ਮਾਸਟਰ, ਖੇਡ ਅਧਿਆਪਕ, ਕਰਮਚਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਜੇਕਰ ਅਰਵਿੰਦ ਕੇਜਰੀਵਾਲ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੁੰਦੀ ਤਾਂ ਅਸਤੀਫ਼ੇ ਦੇ ਦਿੰਦੇ : ਪ੍ਰਨੀਤ ਕੌਰ

ਪਟਿਆਲਾ ’ਚ ਰਾਜਨੀਤਿਕ ਰੈਲੀਆਂ ਲਈ ਹਦਾਇਤਾਂ ਜਾਰੀ

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਗਾਜੇਵਾਸ ਪਲਿਸ ਚੌਂਕੀ ਦਾ ਚਾਰਜ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ