Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

January 12, 2024 12:33 PM
SehajTimes

ਪਟਿਆਲਾ:- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਕਲੀਨਿਕ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਫੀਡ ਬੈਕ ਪ੍ਰਾਪਤ ਕੀਤੀ। ਹਾਜ਼ਰ ਮਰੀਜ਼ਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਕਰਨ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਹੂਲਤਾਂ ਜਿਸ ਵਿੱਚ ਮੈਡੀਕਲ ਚੈੱਕਅਪ, ਮੁਫ਼ਤ ਦਵਾਈਆਂ ਅਤੇ ਕੀਤੇ ਜਾਂਦੇ ਟੈਸਟਾਂ 'ਤੇ ਤਸੱਲੀ ਪ੍ਰਗਟਾਈ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 58 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਇਲਾਜ, ਦਵਾਈਆਂ ਅਤੇ ਮੈਡੀਕਲ ਲੈਬ ਟੈਸਟਾਂ ਦੀ ਮੁਫ਼ਤ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਦੀ ਹੀ ਹੋਰ ਆਮ ਆਦਮੀ ਕਲੀਨਿਕ  ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਜੂਦ ਡਾਕਟਰਾਂ ਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਪੂਰਾ ਲਾਭ ਦਿੱਤਾ ਜਾਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ