Sunday, November 02, 2025

Majha

ਪੱਤਰਕਾਰ ਨਾਲ ਵਿਧਾਇਕ ਦੇ ਪੀਏ ਵੱਲੋਂ ਬਦਸਲੂਕੀ ਮਾਮਲੇ ਵਿੱਚ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵੱਲੋਂ ਹਗਾਮੀ ਮੀਟਿੰਗ ਪੱਟੀ ਵਿੱਚ ਹੋਈ

January 12, 2024 01:52 PM
Manpreet Singh khalra

ਪੱਟੀ : ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਦੀ ਹਗਾਮੀ ਮੀਟਿੰਗ ਪੱਟੀ ਵਿੱਚ ਹੋਈ ਇਸ ਮੀਟਿੰਗ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਗੱਲਬਾਤ ਕੀਤੀ ਗਈ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਰਨ ਤਾਰਨ ਹਲਕਾ ਵਿਧਾਇਕ ਦੇ ਪੀਏ ਵੱਲੋਂ ਪੱਤਰਕਾਰ ਵਿਜੇ ਕੁਮਾਰ ਨਾਲ ਹੋਈ ਕੁੱਟਮਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਹੁਣ ਤੱਕ ਪੱਤਰਕਾਰ ਭਾਈਚਾਰੇ ਦੀਆਂ ਵੱਖ ਵੱਖ ਜਥੇਬੰਦੀਆਂ ਪ੍ਰਸ਼ਾਸਨ ਨੂੰ ਕਾਰਵਾਈ ਕਰਾਉਣ ਵਾਸਤੇ ਮਿਲ ਚੁੱਕੀਆਂ ਹਨ ਪਰ ਅਜੇ ਤੱਕ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜੇਕਰ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਸਾਰੀਆਂ ਜਥੇਬੰਦੀਆਂ ਇੱਕਜੁੱਟ ਹੋ ਕੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕਰਨਗੀਆਂ

ਇਸ ਮੌਕੇ ਦਿਲਬਾਗ ਸਿੰਘ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਸੀਨੀਅਰ ਮੀਤ ਪ੍ਰਧਾਨ (ਪੰਜਾਬ) ਜ਼ਿਲਾ ਪ੍ਰਧਾਨ ਸਤਨਾਮ ਸਿੰਘ ਜੰਡ ਖਾਲੜਾ,ਸ਼ਮਸ਼ੇਰ ਸਿੰਘ ਜਿਲ੍ਾ ਚੇਅਰਮੈਨ, ਜਗਤਾਰ ਸਿੰਘ, ਬੂਟਾ ਸਿੰਘ,ਪਵਨ ਕੁਮਾਰ, ਮਲਕੀਤ ਸਿੰਘ ਭੈਣੀ, ਬਲਵੀਰ ਸਿੰਘ ਖਾਲਸਾ ਦਿਆਲਪੁਰ, ਦਰਸ਼ਨ ਸਿੰਘ ਮਾਹਣਕੇ, ਬਲਜੀਤ ਸਿੰਘ ਤਲਵੰਡੀ, ਹੈਰੀ ਹਰੀਕੇ, ਸੁਰਿੰਦਰ ਸਿੰਘ ਪੱਟੀ,ਸਤਿੰਦਰ ਸਿੰਘ ਅਟਵਾਲ,ਜਗਜੀਤ ਸਿੰਘ,ਕਪਿਲ ਗਿੱਲ,ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਵੱਲੋਂ ਸਰਪ੍ਰਸਤ ਤਰਸੇਮ ਸਿੰਘ ਭੁਪਾਲ, ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਬੰਟੀ, ਵਾਈਸ ਪ੍ਰਧਾਨ ਵਿਜੇ ਕੁਮਾਰ ਅਤੇ ਵਾਈਸ ਪ੍ਰਧਾਨ ਮਨਦੀਪ ਸਿੰਘ ਰਾਜਨ ਵਿਸ਼ੇਸ਼ ਤੌਰ ਤੇ ਪਹੁੰਚੇ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ