Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

January 12, 2024 01:57 PM
SehajTimes
ਚੰਡੀਗੜ੍ਹ :- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।
 
 
ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ।
 
 
ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ। ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ।
 
 
ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ