Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

January 12, 2024 02:27 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ :- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ, ਮਿਸ ਅਨਮੋਲ ਗਗਨ ਮਾਨ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਵਚਨਬੱਧ ਹੈ। ਅੱਜ ਖਰੜ ਹਲਕੇ ਦੇ ਪਿੰਡ ਪਲਹੇੜੀ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਸਾਡੀ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਪੈਦਾ ਕਰਕੇ ਉਨ੍ਹਾਂ ਲਈ ਵਰਦਾਨ ਸਾਬਤ ਹੋਣਗੇ।  ਉਨ੍ਹਾਂ ਅੱਗੇ ਕਿਹਾ ਕਿ ਸਟੇਡੀਅਮ ਵਿੱਚ ਕ੍ਰਿਕੇਟ ਪਿੱਚ, ਵਾਲੀਬਾਲ ਗਰਾਊਂਡ ਤੋਂ ਇਲਾਵਾ ਸਵੇਰ ਦੀ ਸੈਰ ਕਰਨ ਵਾਲਿਆਂ ਲਈ ਵਾਕਿੰਗ ਟਰੈਕ ਹੈ ਤਾਂ ਜੋ ਸਾਰੇ ਪਿੰਡ ਨਿਵਾਸੀਆਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਲਾਭ ਮਿਲ ਸਕੇ। ਉਨ੍ਹਾਂ ਬੀਡੀਪੀਓ ਨੂੰ ਕਿਹਾ ਕਿ ਇੱਥੇ ਇੱਕ ਓਪਨ ਜਿੰਮ ਵੀ ਸਥਾਪਿਤ ਕੀਤਾ ਜਾਵੇ ਤਾਂ ਜੋ ਲੋਕ ਵਿਹਲੇ ਸਮੇਂ ਇੱਥੇ ਕਸਰਤ ਕਰ ਸਕਣ।
 
 
 ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਪ੍ਰੋਜੈਕਟਾਂ ਵਿੱਚ 27 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਅਤੇ ਨਾਲ ਲੱਗਦਾ ਪਾਰਕ, 19 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਸੀਵਰੇਜ ਦੇ ਪਾਣੀ ਦਾ ਨਿਕਾਸ ਸਿਸਟਮ, 17 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਅਤੇ 6 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਪਾਰਕ ਸ਼ਾਮਲ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਮੁੱਖ ਸੜਕ ਪੱਕਾ ਹੋਣ ਤੋਂ ਰਹਿੰਦੇ ਕੱਚੇ ਲਿੰਕ ਸਮੇਤ ਸਾਰੀਆਂ ਲਟਕਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ। ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਨਿਊ ਚੰਡੀਗੜ੍ਹ ਖੇਤਰ ਵਿੱਚ ਈਕੋ ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਹੋਣ ਦੇ ਨਾਤੇ ਉਹ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਣਾਈਆਂ ਗਈਆਂ ਨਿਵੇਸ਼ ਨੀਤੀਆਂ ਨੇ ਇਸ ਖੇਤਰ ਵਿੱਚ ਥੀਮ ਪਾਰਕ ਵਰਗੇ ਵੱਡੇ ਪ੍ਰੋਜੈਕਟਾਂ ਲਈ ਰਾਹ ਪੱਧਰਾ ਕੀਤਾ ਹੈ।  ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਰਾਸ਼ਟਰ ਦੇ ਆਜ਼ਾਦੀ ਨਾਇਕਾਂ ਸਰਦਾਰ ਭਗਤ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦੀ ਤਸਵੀਰ 'ਤੇ ਆਧਾਰਿਤ ਝਾਕੀ ਨੂੰ ਪਰੇਡ ਲਈ ਨਹੀਂ ਵਿਚਾਰਿਆ ਗਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਸਮੇਤ ਪਿੰਡ ਦੀ ਪੰਚਾਇਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਅਧਿਕਾਰੀ ਹਾਜ਼ਰ ਸਨ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ