Friday, May 17, 2024

Chandigarh

ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ ‘ਚ ਪ੍ਰਮੋਟ ਹੋਣਗੇ-ਮੁੱਖ ਮੰਤਰੀ ਦਾ ਐਲਾਨ

April 15, 2021 03:16 PM
SehajTimes

ਚੰਡੀਗੜ੍ਹ, : ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ਵਿਚ ਉਭਰ ਰਹੀ ਸਥਿਤੀ ਦੇ ਆਧਾਰ ਉਤੇ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਫੈਸਲੇ ਸਿਖਰਲੇ ਅਧਿਕਾਰੀਆਂ ਅਤੇ ਮੈਡੀਕਲ ਮਾਹਿਰਾਂ ਨਾਲ ਕੋਵਿਡ ਦਾ ਜਾਇਜ਼ਾ ਲੈਣ ਲਈ ਹੋਈ ਵਰਚੂਅਲ ਮੀਟਿੰਗ ਦੌਰਾਨ ਲਏ। ਮੁੱਖ ਮੰਤਰੀ ਨੇ ਕਿਹਾ ਕਿ 30 ਅਪ੍ਰੈਲ ਤੱਕ ਸੂਬਾ ਸਰਕਾਰ ਨੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਸਦਕਾ 11-20 ਸਾਲ ਉਮਰ ਵਰਗ ਵਿੱਚ ਪਾਜ਼ੇਟੀਵਿਟੀ ਦੀ ਦਰ ਹੇਠਾਂ ਲਿਆਉਣ ਦੇ ਨਾਲ-ਨਾਲ ਇਹ ਰਾਹਤ ਪ੍ਰੀਖਿਆਵਾਂ ਲਈ ਜਾਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਵੀ ਦੇਣ ਦੀ ਲੋੜ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਿਖਿਆ ਮੰਤਰੀ Education Minister ਦੇ ਨਿਰਦੇਸ਼ਾਂ ’ਤੇ ਆਨ ਲਾਈਨ ਸਿਖਿਆ Online Education ਨੇ ਵੀ ਫੜੀ ਤੇਜ਼ੀ
ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਕਿ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜ ਵਿਸ਼ਿਆਂ ਵਿੱਚੋ 4 ਵਿਸ਼ਿਆਂ ਲਈ ਇਮਤਿਹਾਨ ਪਹਿਲਾਂ ਦੀ ਹੋ ਚੁੱਕੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਵੇਂ ਵਿਸ਼ੇ ਨੂੰ ਅਣਡਿੱਠ ਕਰਕੇ ਚਾਰ ਵਿਸ਼ਿਆਂ ਵਿੱਚ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਅੰਕਾਂ ਦੇ ਆਧਾਰ ਉਤੇ ਨਤੀਜੇ ਐਲਾਨ ਸਕਦਾ ਹੈ। ਇਸੇ ਤਰ੍ਹਾਂ ਅੱਠਵੀਂ ਅਤੇ ਦਸਵੀਂ ਜਮਾਤ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਜਾਂ ਸਬੰਧਤ ਸਕੂਲਾਂ ਵੱਲੋਂ ਆਪਣੇ ਤੌਰ ਉਤੇ ਲਏ ਗਏ ਇਮਤਿਹਾਨਾਂ ਦੇ ਆਧਾਰ ਨਤੀਜਾ ਐਲਾਨਿਆ ਜਾ ਸਕਦਾ ਹੈ।
ਮੁੱਖ ਮੰਤਰੀ, ਜਿਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੂੰ ਇਸੇ ਹਫ਼ਤੇ ਪੱਤਰ ਲਿਖਿਆ ਸੀ, ਨੇ ਮਹਾਂਮਾਰੀ ਦੇ ਮੱਦੇਨਜ਼ਰ ਸੀ.ਬੀ.ਐਸ.ਈ. ਦੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਅਤੇ ਸੀ.ਬੀ.ਐਸ.ਈ. ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਬਾਰੇ ਕੇਂਦਰ ਦੇ ਫੈਸਲੇ ਉਤੇ ਤਸੱਲੀ ਜ਼ਾਹਰ ਕੀਤੀ।
ਮੀਟਿੰਗ ਵਿੱਚ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ, ਡੀ.ਜੀ.ਪੀ. ਦਿਨਕਰ ਗੁਪਤਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ