Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਰਾਮਮੰਦਰ ਦੇ ਉਦਘਾਟਨੀ ਸਮਾਰੋਹ ਨੂੰ ਲੈਕੇ ਲੋਕਾਂ ਚ, ਉਤਸ਼ਾਹ

January 12, 2024 07:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੰਤ ਸ਼ਿਰੋਮਣੀ ਇੱਛਾਪੁਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਟਰੱਸਟ ਸੁਨਾਮ ਵੱਲੋਂ ਅਯੁੱਧਿਆ ਧਾਮ ਵਿਖੇ ਮਰਿਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਜੀ ਦੇ ਵਿਸ਼ਾਲ ਮੰਦਿਰ ਬਣਨ ਦੀ ਖੁਸ਼ੀ ਵਿੱਚ ਸ਼੍ਰੀ ਬਾਲਾਜੀ ਖਾਟੂ ਸ਼ਿਆਮ ਮੰਦਿਰ ਸੁਨਾਮ ਵਿਖੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਬਾਲਾਜੀ ਟਰੱਸਟ ਦੇ ਗੌਰਵ ਜਨਾਲੀਆ ਨੇ ਦੱਸਿਆ ਕਿ ਸ਼੍ਰੀ ਨੀਲਕੰਠੇਸ਼ਵਰ ਰਾਮ ਮੰਦਿਰ ਸੀਤਾਸਰ ਧਾਮ ਦੀ ਅਗਵਾਈ ਚ 22 ਜਨਵਰੀ ਸੋਮਵਾਰ ਨੂੰ ਸਵੇਰੇ 10 ਵਜੇ ਸੁਨਾਮ ਦੀਆਂ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਇਕੱਠੇ ਹੋ ਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ ਸੀਤਾਸਰ ਮੰਦਿਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦੀ ਹੋਇਆ ਵਾਪਸ ਸੀਤਾਸਰ ਮੰਦਿਰ ਪਹੁੰਚੇਗੀ। ਇਸ ਸ਼ੋਭਾ ਯਾਤਰਾ ਲਈ ਸ਼੍ਰੀ ਬਾਲਾ ਜੀ ਧਾਮ ਵਿੱਚ ਛੋਟੇ-ਛੋਟੇ ਬੱਚਿਆਂ ਵੱਲੋਂ ਸ਼੍ਰੀ ਰਾਮ ਜੀ ਅਤੇ ਸ਼੍ਰੀ ਬਾਲਾਜੀ ਮਹਾਰਾਜ ਦੇ ਝੰਡੇ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਤੇ ਸੀਤਾਸਰ ਮੰਦਿਰ ਪਹੁੰਚ ਕੇ ਲੰਗਰ ਪ੍ਰਸ਼ਾਦ ਛਕਕੇ ਯਾਤਰਾ ਦੀ ਰੋਣਕ ਨੂੰ ਵਧਾਉਣ ਅਤੇ ਭਗਵਾਨ ਸ੍ਰੀ ਰਾਮ ਜੀ ਦਾ ਪਵਿੱਤਰ ਝੰਡਾ ਲੈਕੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਗੌਰਵ ਜਨਾਲੀਆ ਨੇ ਸਮੁੱਚੇ ਸਮਾਜ ਦੇ ਲੋਕਾਂ ਨੂੰ ਸੱਦਾ ਦਿੱਤਾ  ਕਿ ਉਹ  ਆਪਣੇ ਘਰਾਂ ਅਤੇ ਦੁਕਾਨਾਂ 'ਤੇ ਦੀਪ ਮਾਲਾ ਕਰਨ ਅਤੇ ਘੱਟੋ-ਘੱਟ 5 ਘਿਓ ਦੇ ਦੀਵੇ ਜਗਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ ਸਕੂਲਾਂ ਵਿੱਚ  22 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇ।  
ਉਨ੍ਹਾਂ  ਦੱਸਿਆ ਕਿ ਇਸ ਦਿਨ ਰਾਤ ਨੂੰ ਸ਼੍ਰੀ ਬਾਲਾ ਜੀ ਮੰਦਿਰ ਵਿੱਚ ਸ਼ਾਮ 7 ਵਜੇ ਤੋਂ 9 ਵਜੇ ਤੱਕ ਸ਼੍ਰੀ ਹਨੂੰਮਾਨ ਚਾਲੀਸਾ ਜੀ ਦੇ ਸਮੂਹਿਕ ਪਾਠ, ਸ਼੍ਰੀ ਰਾਮ ਨਾਮ ਦੀ ਮਾਲਾ ਅਤੇ ਤਾਲੀ ਸੰਕੀਰਤਨ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਭਗਵਾਨ ਸ਼੍ਰੀ ਰਾਮ ਲਲਾ ਦੀ ਮੂਰਤੀ ਦੀ ਪਰਾਣ ਪ੍ਰਤਿਸ਼ਠਤਾ ਅਨੁਸ਼ਠਾਨ ਦਾ ਸੱਦਾ ਪੱਤਰ ਅਤੇ ਅਯੁੱਧਿਆ ਧਾਮ ਤੋਂ ਆਏ ਪੂਜਤ ਅਕਸ਼ਤ ਘਰ ਘਰ ਭੇਂਟ ਕੀਤੇ ਜਾ ਰਹੇ ਹੈ ਜਿਸ ਰਾਮ ਭਗਤ ਦੇ ਘਰ ਪੂਜਿਤ ਅਕਸ਼ਤ ਨਹੀਂ ਪਹੁੰਚੇ ਹਨ ਉਹ ਸ਼੍ਰੀ ਬਾਲਾਜੀ ਮੰਦਰ ਵਿਖੇ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸੋਨੂੰ ਸਿੰਗਲਾ,ਕੇਸ਼ਵ ਗੁਪਤਾ,ਸ਼ੀਤਲ ਮਿੱਤਲ,ਮਾਧਵ, ਹਰਮਨ, ਲੱਕੀ, ਚੱਕਸ਼ੂ,ਹਰੀਸ਼ ਗੋਇਲ,ਜੱਗੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ