Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਮਾਜ ਦੀ ਤਰੱਕੀ ਲਈ ਲੜਕੇ ਤੇ ਲੜਕੀ ਵਿਚਲੇ ਫਰਕ ਨੂੰ ਖਤਮ ਕਰਨਾ ਜਰੂਰੀ : ਸਿਵਲ ਸਰਜਨ

January 12, 2024 07:40 PM
SehajTimes

ਫਤਿਹਗੜ੍ਹ ਸਾਹਿਬ : ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਧੀਆਂ ਨੂੰ ਸਮਾਜ ਵਿੱਚ ਬਣਦਾ ਰੁਤਬਾ ਦਿਵਾਉਣ ਦੇ ਉਦੇਸ਼ ਤਹਿਤ ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਲਈ ਹਰ ਸਾਲ ਦੀ ਤਰ੍ਹਾਂ ਜਿਲਾ ਹਸਪਤਾਲ ਵਿਖੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਸਿਵਲ ਸਰਜਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਲੜਕੀਆਂ ਤੋਂ ਬਿਨਾਂ ਅਧੂਰਾ ਹੈ ਅਤੇ ਸਾਨੂੰ ਲੜਕੀਆਂ ਦਾ ਪੂਰਾ ਮਾਣ ਤੇ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਕਰਨਾ ਸੰਭਵ ਨਹੀਂ ਹੈ। ਅੱਜ ਦੇ ਯੁਗ ਵਿੱਚ ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ ਅਤੇ ਉਚ ਵਿੱਦਿਆ ਸਹਿਤ ਚੰਗਾ ਪਾਲਣ ਪੋਸ਼ਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਹਰ ਮੌਕਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੁੜੀਆਂ ਨੂੰ 05 ਸਾਲ ਦੀ ਉਮਰ ਤੱਕ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਲੋੜ ਪੈਣ ਤੇ ਲੋਕਾਂ ਨੂੰ ਆਪਣੀਆਂ ਬੱਚੀਆਂ ਦੇ ਇਲਾਜ ਲਈ ਇਹ ਸਹੂਲਤ ਦਾ ਪੂਰਾ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੋਕੇ ਸਿਵਲ ਸਰਜਨ ਅਤੇ ਸਮੂਹ ਪੋ੍ਰਗਰਾਮ ਅਫਸਰਾਂ ਵੱਲੋਂ ਸਿਵਲ ਹਸਪਤਾਲ  ਵਿਖੇ ਨਵ ਜਨਮੀਆ 07  ਧੀਆਂ ਨੂੰ  ਗਰਮ ਕੰਬਲ, ਗਰਮ ਸੂਟ, ਅਤੇ ਲੋਹੜੀ ਦਾ ਸਮਾਨ ਭੇਂਟ ਕੀਤਾ ਗਿਆ ਤੇ ਸਟਾਫ ਮੈਂਬਰਾ ਨੂੰ ਵੀ ਲੋਹੜੀ ਵੰਡੀ ਗਈ। ਉਹਨਾਂ ਨਵਜਨਮੀਆਂ ਧੀਆਂ ਦੇ ਮਾਪਿਆਂ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਬੋਝ ਨਾ ਸਮਝ ਕੇ ਲੜਕਿਆਂ ਵਾਂਗ ਪਿਆਰ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣ।ਇਸ ਮੌਕੇ ਤੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ ,ਕਰਮਚਾਰੀ ,ਆਸ਼ਾ ਵਰਕਰਾਂ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ