Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰਾ ਬੋਰਡ ਚੋਣਾਂ ਲਈ ਵੋਟਰ ਬਣਨ ਦੇ ਅਮਲ ਨੂੰ ਤੇਜ਼ ਕਰਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ

January 12, 2024 07:52 PM
SehajTimes

ਮੋਹਾਲੀ  : ਗੁਰਦੁਆਰਾ ਬੋਰਡ (ਐਸ ਜੀ ਪੀ ਸੀ) ਚੋਣਾਂ ਲਈ ਵੱਧ ਤੋਂ ਵੱਧ ਵੋਟਰਾਂ ਦੀ  ਰਜਿਸਟ੍ਰੇਸ਼ਨ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ 29 ਫਰਵਰੀ, 2024 ਨੂੰ ਸਮਾਪਤ ਹੋਣ ਜਾ ਰਹੀ ਨਵੇਂ ਵੋਟ ਬਣਾਉਣ ਮੁਹਿੰਮ ਨੂੰ ਅੱਗੇ ਵਧਾਉਣ ਲਈ ਗੁਰਦੁਆਰਾ ਕਮੇਟੀਆਂ ਨੂੰ ਨਾਲ ਜੋੜਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਉਪ ਮੰਡਲ ਮੈਜਿਸਟ੍ਰੇਟ ਚੰਦਰਜੋਤੀ ਸਿੰਘ ਦੇ ਨਾਲ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਦਾ ਦੌਰਾ ਕੀਤਾ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਸਿੱਖ ਵੋਟਰਾਂ ਨੂੰ ਨਿਰਧਾਰਤ ਮਿਤੀ 29 ਫਰਵਰੀ ਤੱਕ ਵੋਟਰ ਬਣਨ ਲਈ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਦੌਰਾਨ ਪਤਾ ਲੱਗਾ ਕਿ ਹੁਣ ਤੱਕ ਪ੍ਰਾਪਤ ਹੋਏ ਕੁੱਲ ਫਾਰਮਾਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪੇਂਡੂ ਵੋਟਰਾਂ ਨੇ ਆਪਣੇ ਹਲਕੇ ਦੇ ਮਾਲ ਪਟਵਾਰੀਆਂ ਅਤੇ ਸ਼ਹਿਰੀ ਵੋਟਰਾਂ ਨੇ ਸਥਾਨਕ ਨਗਰ ਕੌਂਸਲ ਕੋਲ ਫਾਰਮ ਜਮ੍ਹਾਂ ਕਰਵਾਉਣੇ ਹੁੰਦੇ ਹਨ, ਇਸ ਲਈ ਸਾਨੂੰ ਗੁਰਦੁਆਰਾ ਬੋਰਡ ਚੋਣਾਂ ਦੇ ਵੋਟਰ ਬਣਨ ਲਈ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ।
   
ਉਨ੍ਹਾਂ ਕਿਹਾ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਫਾਰਮ-1 ਵਿੱਚ ਦਰਸਾਏ ਯੋਗ ਮਾਪਦੰਡਾਂ ਅਨੁਸਾਰ ਹਰੇਕ ਯੋਗ ਵੋਟਰ ਲਈ ਕੇਸਾਧਾਰੀ ਸਿੱਖ, ਦਾੜ੍ਹੀ ਨਾ ਕੱਟਣ ਵਾਲਾ, ਤੰਬਾਕੂਨੋਸ਼ੀ ਨਾ ਕਰਨ ਵਾਲਾ, ਸ਼ਰਾਬ ਨਾ ਪੀਣ ਵਾਲਾ ਆਦਿ ਹੋਣਾ ਲਾਜ਼ਮੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਵੋਟਰ ਦੀ ਉਮਰ 21 ਸਾਲ ਜਾਂ ਵਧੇਰੇ ਹੋਣੀ ਲਾਜ਼ਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਵਾਰੀਆਂ ਅਤੇ ਨਗਰ ਕੌਂਸਲਾਂ ਦੇ ਕਰਮਚਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਸਥਾਨਕ ਗੁਰਦੁਆਰਾ ਕਮੇਟੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਈ ਇੱਕ ਦਿਨ ਨਿਸ਼ਚਿਤ ਕਰਨਾ ਚਾਹੀਦਾ ਹੈ। ਕੈਂਪ ਲਗਾਉਣ ਤੋਂ ਪਹਿਲਾਂ, ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲਾਊਡ ਸਪੀਕਰਾਂ ਰਾਹੀਂ ਇਲਾਕਾ ਨਿਵਾਸੀਆਂ ਨੂੰ ਵਧ ਤੋਂ ਵਧ ਪ੍ਰਚਾਰ ਕਰਕੇ ਸੂਚਿਤ ਕੀਤਾ ਜਾਵੇ। ਉਨ੍ਹਾਂ ਹਲਕਾ ਪਟਵਾਰੀ ਵੱਲੋਂ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਲਗਾਏ ਗਏ ਕੈਂਪ ਦਾ ਵੀ ਦੌਰਾ ਕੀਤਾ ਅਤੇ ਕਿਹਾ ਕਿ ਇਸ ਵਿਸ਼ੇਸ਼ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ