Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

January 15, 2024 01:45 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ਤੋਂ ਪਹਿਲਾਂ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਤੋਂ ਰਿਸ਼ਵਤਾਂ ਲੈਂਦਾ ਸੀ। ਉਨ੍ਹਾਂ ਅੱਗੇ ਹੋਰ ਦੋਸ਼ ਲਾਇਆ ਕਿ ਜੇਕਰ ਉਸ ਨੂੰ ਰਿਸ਼ਵਤ ਨਹੀਂ ਸੀ ਦਿੱਤੀ ਜਾਂਦੀ ਤਾਂ ਉਹ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿੱਚ ਦੇਰੀ ਕਰਦਾ ਸੀ।
 
ਪੜਤਾਲ ਦੌਰਾਨ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਿੰਡ ਬਸਤੀ ਦੂਲਾ ਸਿੰਘ ਵਿਖੇ ਜ਼ੀਰੋ ਲਾਈਨ ’ਤੇ ਕੀਤੇ ਗਏ ਕੰਮਾਂ ਦੀ ਅਦਾਇਗੀ ਕਰਨ ਬਦਲੇ ਸਰਪੰਚ ਜਸਵੰਤ ਸਿੰਘ ਨੇ ਉਕਤ ਬੀਡੀਪੀਓ ਸਰਬਜੀਤ ਸਿੰਘ ਦੇ ਮੋਬਾਈਲ 'ਤੇ ਆਪਣੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਖਾਤੇ ਤੋਂ ਗੂਗਲ ਪੇਅ ਰਾਹੀਂ ਦੋ ਵਾਰੀ ਕ੍ਰਮਵਾਰ 30,000 ਰੁਪਏ ਅਤੇ 5,000 ਰੁਪਏ ਰਿਸ਼ਵਤ ਟਰਾਂਸਫਰ ਕੀਤੀ ਸੀ। ਉਕਤ ਸਰਪੰਚ ਨੇ ਅੱਗੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਹਾਲ ਹੀ ਵਿੱਚ ਪਿੰਡ ‘ਚ ਵਿਕਾਸ ਕਾਰਜ ਮੁਕੰਮਲ ਕਰਨ ਬਦਲੇ ਬੀਡੀਪੀਓ ਦੇ ਉਸੇ ਖਾਤੇ ਵਿੱਚ 10 ਹਜ਼ਾਰ ਰੁਪਏ ਹੋਰ ਤਬਦੀਲ ਕੀਤੇ ਹਨ। ਉਕਤ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜ਼ਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤਾਂ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਵਜੋਂ ਕੀਤੇ ਗਏ ਭੁਗਤਾਨਾਂ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੇ ਸਕ੍ਰੀਨਸ਼ੌਟ ਵੀ ਜਮ੍ਹਾਂ ਕਰਵਾਏ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਉਕਤ ਬੀ.ਡੀ.ਪੀ.ਓ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ