Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰੋਟਰੀ ਕਲੱਬ ਸੁਨਾਮ ਵੱਲੋਂ ਲੋਹੜੀ ਦੇ ਤਿਉਹਾਰ ਮੌਕੇ ਜਸ਼ਨ 

January 15, 2024 01:55 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਰੋਟਰੀ ਕਲੱਬ ਸੁਨਾਮ ਵੱਲੋਂ ਲੋਹੜੀ ਦੇ ਤਿਉਹਾਰ ਮੌਕੇ ਪ੍ਰਧਾਨ ਅਨਿਲ ਜੁਨੇਜਾ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਪਾਮ ਪਲਾਜ਼ਾ ਵਿਖੇ ਆਯੋਜਿਤ ਕੀਤਾ ਗਿਆ। ਕਲੱਬ ਦੇ ਜਨਰਲ ਸਕੱਤਰ ਵਿਨੀਤ ਗਰਗ , ਤਨੁਜ ਜਿੰਦਲ ਖਜ਼ਾਨਚੀ ਅਤੇ  ਯਸ਼ਪਾਲ ਮੰਗਲਾ, ਚਰਨ ਦਾਸ ਗੋਇਲ, ਪ੍ਰੋਫੈਸਰ ਵਿਜੇ ਮੋਹਨ , ਦਵਿੰਦਰਪਾਲ ਸਿੰਘ (ਰਿੰਪੀ), ਰਾਜੇਸ਼ ਗਰਗ (ਸਾਰੇ ਪ੍ਰੋਜੈਕਟ ਚੇਅਰਮੈਨ)ਦੀ ਸਮੁੱਚੀ ਟੀਮ ਵੱਲੋਂ ਸੁਚੱਜੇ ਪ੍ਰਬੰਧ ਖਾਸ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਰੋਟਰੀ ਡਿਸਟ੍ਰਿਕਟ 3090 ਦੇ ਗਵਰਨਰ ਘਨਸ਼ਿਆਮ ਕਾਂਸਲ , ਐਸ.ਪੀ.ਐਚ ਸੰਗਰੂਰ ਰਾਕੇਸ਼ ਕੁਮਾਰ, ਡੀ.ਐਸ.ਪੀ ਸੁਨਾਮ ਭਰਪੂਰ ਸਿੰਘ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਦੇ ਰਵਾਇਤੀ ਸੱਭਿਆਚਾਰਕ ਰੂਪ ਵਿਚ ਲੋਹੜੀ ਦੇ ਗੀਤ ਗਾ ਕੇ ਲੋਹੜੀ ਦੀ ਅੱਗ ਵਿਚ ਤਿਲ ਪਾਕੇ ਕੀਤੀ ਗਈ।ਇਸ ਮੌਕੇ ਕਲੱਬ ਮੈਂਬਰਾਂ ਅਤੇ ਮਹਿਮਾਨਾਂ ਨੇ ਆਪਣੇ ਪਰਿਵਾਰਾਂ ਸਮੇਤ ਰਵਾਇਤੀ ਗੀਤਾਂ 'ਤੇ ਭੰਗੜਾ ਪਾਇਆ | ਇਸ ਤੋਂ ਬਾਅਦ ਕਲੱਬ ਦੇ ਪ੍ਰੋਟੋਕੋਲ ਅਨੁਸਾਰ ਕਲੱਬ ਪ੍ਰਧਾਨ ਅਨਿਲ ਜੁਨੇਜਾ ਨੇ ਪ੍ਰੋਗਰਾਮ ਵਿੱਚ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਜਦੋਂਕਿ ਐਸਪੀਐਚ ਸੰਗਰੂਰ ਰਾਕੇਸ਼ ਕੁਮਾਰ, ਡੀਐਸਪੀ ਸੁਨਾਮ ਭਰਪੂਰ ਸਿੰਘ, , ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਭੁਪੇਸ਼ ਮਹਿਤਾ ਡੀਜੀਐਨ 2025-26 ਰੋਟਰੀ ਡਿਸਟ੍ਰਿਕਟ 3090 ਆਦਿ ਨੇ  ਲੋਹੜੀ ਦੀਆਂ ਵਧਾਈਆਂ ਦਿੱਤੀਆਂ। ਲੋਹੜੀ ਦੇ ਤਿਉਹਾਰ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਰੋਟਰੀ ਡਿਸਟ੍ਰਿਕਟ 3090 ਦੇ ਜ਼ਿਲ੍ਹਾ ਗਵਰਨਰ ਘਨਸ਼ਿਆਮ ਕਾਂਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਰੋਟਰੀ ਇੰਟਰਨੈਸ਼ਨਲ ਵੱਲੋਂ ਵਿਸ਼ਵ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਅਤੇ ਰੋਟਰੀ ਡਿਸਟ੍ਰਿਕਟ 3090 ਵਿੱਚ ਰੋਟਰੀ ਕਲੱਬਾਂ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਅਹਿਮ ਯੋਗਦਾਨ ਦਾ ਜ਼ਿਕਰ ਕੀਤਾ | ਰਾਸ਼ਟਰੀ ਗੀਤ ਦੇ ਫਰਜ਼ ਪ੍ਰੋਫੈਸਰ ਵਿਜੇ ਮੋਹਨ ਨੇ ਨਿਭਾਏ। ਅਨੁਸ਼ਾਸਨ ਪੁਰਸਕਾਰ ਮਨਪ੍ਰੀਤ ਬਾਂਸਲ,ਲੱਕੀ ਮੈਂਬਰ ਐਵਾਰਡ ਸਰਵੇਸ਼ ਗੋਇਲ ਤੇ ਵਰੁਣ ਗਰਗ, ਲੱਕੀ ਕਪਿਲ ਐਵਾਰਡ ਰਚਿਨ ਗੁਪਤਾ ਅਤੇ ਲੱਕੀ ਚਾਈਲਡ ਐਵਾਰਡ ਹਰੀਸ਼ ਗੋਇਲ ਨੂੰ ਦਿੱਤਾ ਗਿਆ। ਜਦਕਿ ਮਾਸਟਰ ਆਫ ਸੈਰੇਮਨੀ ਦੇ ਫਰਜ਼ ਯਸ਼ਪਾਲ ਮੰਗਲਾ ਅਤੇ ਆਰ.ਐਨ.ਕਾਂਸਲ ਨੇ ਬਾਖੂਬੀ ਨਿਭਾਏ। ਤਿੰਨ ਨਵ-ਨਿਯੁਕਤ ਮੈਂਬਰਾਂ ਸੁਰਜੀਤ ਸਿੰਘ ਗਹੀਰ, ਰਿੰਕੂ ਗਰਗ ਅਤੇ ਅਮਿਤ ਗੁਪਤਾ ਨੂੰ ਜ਼ਿਲ੍ਹਾ ਗਵਰਨਰ ਵੱਲੋਂ ਲੈਪਲ ਪਾਕੇ ਸਨਮਾਨਿਤ ਕੀਤਾ ਗਿਆ। ਰੋਟਰੀ ਕਲੱਬ ਸੁਨਾਮ ਦੇ ਸਾਲ 2024-25 ਲਈ ਪ੍ਰਧਾਨ ਦਵਿੰਦਰਪਾਲ ਸਿੰਘ ਰਿੰਪੀ ਨੇ ਆਪਣੇ ਕਾਰਜਕਾਲ ਲਈ ਇੰਜਨੀਅਰ ਰਾਜੇਸ਼ ਗਰਗ ਦਾ ਨਾਂਅ ਜਨਰਲ ਸਕੱਤਰ ਵਜੋਂ ਐਲਾਨ ਕਰਨ ਦੇ ਨਾਲ  ਉਨ੍ਹਾਂ ਨੂੰ ਸਟੇਜ ’ਤੇ ਸਨਮਾਨਿਤ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ