Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਲਈ ਮੋਰਚਾ 22 ਤੋਂ

January 15, 2024 02:52 PM
SehajTimes

ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 22 ਤੋਂ 26 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਨੂੰ ਲੈਕੇ ਪਿੰਡਾਂ ਅੰਦਰ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਨਵੀਂ ਖੇਤੀ ਨੀਤੀ ਲਿਆਉਣ ਦਾ ਵਾਅਦਾ ਕੀਤਾ ਸੀ ਲੇਕਿਨ ਵੋਟਾਂ ਬਟੋਰ ਕੇ ਹੁਣ ਚੁੱਪ ਧਾਰ ਲਈ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਸਰਕਾਰ ਨੂੰ 21 ਜਨਵਰੀ ਤੱਕ ਨਵੀਂ ਖੇਤੀ ਨੀਤੀ ਲਿਆਉਣ ਦਾ ਅਲਟੀਮੇਟਮ ਦਿੱਤਾ ਸੀ ਲੇਕਿਨ ਭਗਵੰਤ ਮਾਨ ਸਰਕਾਰ ਮੂਕ ਦਰਸ਼ਕ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ 22 ਜਨਵਰੀ ਤੋਂ 26 ਜਨਵਰੀ ਤੱਕ ਰਾਜ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਅੰਦਰ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਦੇ ਵਾਅਦੇ ਮੁਤਾਬਕ ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਦੇ ਸੰਬੰਧ ਚ,ਜ਼ੋ ਜਥੇਬੰਦੀ ਵੱਲੋਂ ਖਰੜਾ ਤਿਆਰ ਕਰਕੇ ਸੌਂਪਿਆ ਗਿਆ ਸੀ, ਜਿਸ ਵਿੱਚ ਕਿਸਾਨੀ ਕਰਜ਼ਾ ਮੁੱਖ ਮੰਗਾਂ ਵਿਚੋਂ ਇੱਕ ਹੈ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ , ਹੋਰ ਵੀ ਖੇਤੀ ਨਾਲ ਸਬੰਧਤ ਮੰਗਾਂ ਹਨ,ਉਹਨਾਂ ਸਾਰੀਆਂ ਮੰਗਾਂ ਨੂੰ ਲੈਕੇ ਜਥੇਬੰਦੀ ਵੱਡੀ ਲਾਮਬੰਦੀ ਦੀ ਤਿਆਰੀ ਕਰ ਰਹੀ ਹੈ, ਇਸ ਰੈਲੀ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਮਹਿੰਦਰ ਸਿੰਘ ਨਮੋਲ,ਪਾਲ ਸਿੰਘ ਦੋਲੇਵਾਲ, ਲਾਲੀ ਦੋਲੇਵਾਲ, ਮਨੀ ਸਿੰਘ ਭੈਣੀ, ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ