Monday, May 20, 2024

Malwa

ਮਾਲੇਰਕੋਟਲਾ ਪੁਲਿਸ ਦੇ 20 ਪੁਲਿਸ ਮੁਲਾਜ਼ਮਾਂ ਨੂੰ ਮਿਸਾਲੀ ਸੇਵਾ ਲਈ ਡੀ ਜੀ ਪੀ ਸ਼ਲਾਘਾ ਡਿਸਕ ਨਾਲ ਕੀਤਾ ਸਨਮਾਨਿਤ

January 15, 2024 03:33 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਬਦਲੇ ਮਾਲੇਰਕੋਟਲਾ ਦੇ 20 ਪੁਲਿਸ ਮੁਲਾਜ਼ਮਾਂ ਨੂੰ ਅੱਜ ਵੱਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ .ਜੀ .ਪੀ .) ਪ੍ਰਸੰਪ੍ਰਸੰਸਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਡੀ ਜੀ ਪੀ ਪੰਜਾਬ ਗੌਰਵ ਯਾਦਵ ਆਈਪੀ ਐਸ ਨੇ ਮਾਲੇਰਕੋਟਲਾ ਪੁਲਿਸ ਹੈੱਡਕੁਆਰਟਰ ਵਿਖੇ ਆਯੋਜਿਤ ਇੱਕ ਸਮਾਰੋਹ ਦੌਰਾਨ ਇਹ ਪੁਰਸਕਾਰ ਪ੍ਰਦਾਪ੍ਰਦਾਨ ਕੀਤੇ। ਸਨਮਾਨਿਤ ਕੀਤੇ ਜਾਣ ਵਾਲੇ ਪੁਲਿਸ ਮੁਲਾਜ਼ਮਾਂ ਵਿੱਚ ਕਾਂਸਟੇਬਲ, ਹੈੱਡ ਕਾਂਸਟੇਬਲ, ਸਹਾਇਕ ਸਬ-ਇੰਸਪੈਕਟਰ, ਸਬ-ਇੰਸਪੈਕਟਰ ਅਤੇ ਇੰਸਪੈਕਟਰ ਸ਼ਾਮਲ ਹਨ ਜਿਨ੍ਹਾਂ ਨੇ ਆਪਣੀ ਡਿਊਟੀ ਪ੍ਰਤੀਪ੍ਰਤੀ ਵਚਨਬੱਧਤਾ ਦਾ ਪ੍ਰਦਪ੍ਰਰਸ਼ਨ ਕੀਤਾ ਹੈ। ਡੀ ਜੀ ਪੀ ਪ੍ਰਸ਼ੰਪ੍ਰਸ਼ੰਸਾ ਡਿਸਕ ਰਾਜ ਪੁਲਿਸ ਦੁਆਰਾ ਆਪਣੇ ਕਰਮਚਾਰੀਆਂ ਨੂੰ ਵਿਲੱਖਣ ਸੇਵਾ , ਮਿਸਾਲੀ ਪ੍ਰਦਪ੍ਰਰਸ਼ਨ ਅਤੇ ਪੇਸ਼ੇਵਰਤਾ ਅਤੇ ਇਮਾਨਦਾਰੀ ਦੇ ਉੱਚੇ ਮਿਆਰਾਂ ਲਈ ਦਿੱਤੇ ਜਾਣ ਵਾਲੇ ਸਭ ਤੋਂ ਉੱਚੇ ਸਨਮਾਨਾਂ ਵਿੱਚੋਂ ਇੱਕ ਹੈ।ਉਨ੍ਹਾਂ ਦੇ ਬੇਮਿਸਾਲ ਯਤਨਾਂ ਦੀ ਸ਼ਲਾਘਾ ਕਰਦੇ ਹੋਏ, 159 ਪੁਲਿਸ ਅਧਿਕਾਰੀਆਂ ਨੂੰ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ ਜੀ ਪੀ ) ਪਟਿਆਲਾ ਰੇਂਜ ਅਤੇ ਸੀਨੀਅਰ ਪੁਲਿਸ ਕਪਤਾਨ (ਐਸ ਐਸ ਪੀ ) ਮਾਲੇਰਕੋਟਲਾ ਦੁਆਰਾ ਕਲਾਸ 1, 2 ਅਤੇ 3 ਦੇ ਪ੍ਰਸ਼ੰਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਬੋਲਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ .) ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਭਾਗ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਭਾਗ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਨਿਰਸਵਾ ਰਥ ਸੇਵਾਵਾਂ ਲਈ ਮਾਨਤਾ ਦਿੱਤੀ ਗਈ ਹੈ ਜੋ ਪੁਲਿਸ ਦੇ ਉੱਚ ਪੱਧਰਾਂ ਅਤੇ ਕਾਰਜ ਨੈਤਿਕਤਾ ਦੀ ਗਵਾਹੀ ਭਰਦੀ ਹੈ। ਡੀ ਜੀ ਪੀ ਗੌਰਵ ਯਾਦਵ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਪਰਾਧੀਆਂ ਨੂੰ ਫੜਨ ਲਈ ਮਾਲੇਰਕੋਟਲਾ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਆਸ ਪ੍ਰਗਪ੍ਰਟਾਈ ਕਿ ਇਹ ਸਨਮਾਨ ਬਲ ਨੂੰ ਲੋਕ ਸੇਵਾ ਵਿੱਚ ਹੋਰ ਉਚਾਈਆਂ ਤੱਕ ਪਹੁੰਚਣ ਲਈ ਪ੍ਰੇਰਿਪ੍ਰੇਰਿਤ ਕਰੇਗਾ । ਪੁਰਸਕਾਰ ਜੇਤੂਆਂ ਨੇ ਇਸ ਵੱਕਾਰੀ ਸਨਮਾਨ ਲਈ ਧੰਨਵਾਦ ਕੀਤਾ ਅਤੇ ਇਸ ਨੂੰ ਮਾਲੇਰਕੋਟਲਾ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਿਨ੍ਹਾਂ ਨੇ ਪੁਲਿਸ ਫੋਰਸ ਵਿੱਚ ਵਿਸ਼ਵਾਸ ਦਿਖਾਇਆ ਹੈ। ਮਾਲੇਰਕੋਟਲਾ ਪੁਲਿਸ ਨੇ ਆਪਣੀ ਸਮਰੱਥਾ ਅਨੁਸਾਰ ਨਾਗਰਿਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਲਗਾਤਾਰ ਯਤਨ ਕੀਤੇ ਹਨ।

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ