Monday, November 03, 2025

Chandigarh

PSTCL ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

January 15, 2024 05:03 PM
SehajTimes
ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ ਵਿਖੇ 17.3 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਮਵਾਰ 160 ਮੈਗਾਵੋਲਟ ਐਂਪੀਅਰ (ਐਮ.ਵੀ.ਏ.), 220/66 ਕਿਲੋਵਾਟ (ਕੇ.ਵੀ.) ਅਤੇ 100 ਮੈਗਾਵੋਲਟ ਐਂਪੀਅਰ (ਐਮ.ਵੀ.ਏ.) 220/66 ਕਿਲੋਵਾਟ (ਕੇ.ਵੀ.) ਪਾਵਰ ਟਰਾਂਸਫਾਰਮਰ ਚਾਲੂ ਕੀਤੇ ਗਏ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀ.ਐਸ.ਟੀ.ਸੀ.ਐਲ ਨੇ ਮੌਜੂਦਾ 100 ਐਮ.ਵੀ.ਏ, 220/66 ਕੇਵੀ ਪਾਵਰ ਟਰਾਂਸਫਾਰਮਰ ਨੂੰ ਬਦਲਣ ਲਈ 220 ਕੇਵੀ ਸਬਸਟੇਸ਼ਨ ਖਰੜ ਵਿਖੇ 9.88 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 160 ਐਮਵੀਏ, 220/66 ਕੇਵੀ ਪਾਵਰ ਟਰਾਂਸਫਾਰਮਰ ਲਗਾਇਆ ਹੈ, ਜਦੋਂ ਕਿ 220 ਕੇਵੀ ਸਬਸਟੇਸ਼ਨ ਤਲਵੰਡੀ ਸਾਬੋ ਵਿਖੇ 7.42 ਕਰੋੜ ਰੁਪਏ ਦੀ ਲਾਗਤ ਨਾ 100 ਐਮ.ਵੀ.ਏ., 220/66 ਕੇ.ਵੀ ਸਮਰੱਥਾ ਦਾ ਵਾਧੂ ਪਾਵਰ ਟ੍ਰਾਂਸਫਾਰਮਰ ਚਾਲੂ ਕੀਤਾ ਗਿਆ ਹੈ।
 
ਬਿਜਲੀ ਮੰਤਰੀ ਨੇ ਕਿਹਾ ਕਿ ਖਰੜ ਖੇਤਰ ਵਿੱਚ ਸਥਾਪਿਤ ਉਦਯੋਗ ਪਿਛਲੇ 2-3 ਸਾਲਾਂ ਤੋਂ ਖਰੜ ਸਬਸਟੇਸ਼ਨ ਵਿਖੇ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਨਾਲੋਂ 60 ਐਮ.ਵੀ.ਏ ਵੱਧ ਸਮਰੱਥਾ ਵਾਲਾ ਟਰਾਂਸਫਾਰਮਰ ਲੱਗਣ ਨਾਲ ਹੁਣ ਇਸ ਖੇਤਰ ਦੀ ਸਨਅਤ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਟਰਾਂਸਫਾਰਮਰਾਂ ਦੇ ਚਾਲੂ ਹੋਣ ਨਾਲ ਖਰੜ ਅਤੇ ਤਲਵੰਡੀ ਸਬਸਟੇਸ਼ਨਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਖੇਤਰਾਂ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਭਰੋਸੇਯੋਗਤਾ ਅਤੇ ਮਿਆਰੀ ਬਿਜਲੀ ਸਪਲਾਈ ਦੇ ਪੱਖੋਂ ਲਾਭ ਮਿਲੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ, ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ