Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

January 15, 2024 07:20 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੋਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜੋ ਕਿ ਉਸ ਦੇ ਦਫ਼ਤਰ ਵਿੱਚ ਵਿਚਾਰ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਯੂਨਿਟ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਕਰਮਚਾਰੀ ਖਿਲਾਫ ਥਾਣਾ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ