Saturday, May 18, 2024

Chandigarh

ਸ਼ਾਹਪੁਰਕੰਡੀ ਡੈਮ ’ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ

January 15, 2024 07:40 PM
SehajTimes
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 31 ਦਿਨਾਂ ਵਾਸਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਹੋਵੇਗੀ।
ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Have something to say? Post your comment

 

More in Chandigarh

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C