Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ

January 16, 2024 01:58 PM
ਅਸ਼ਵਨੀ ਸੋਢੀ

ਮਾਲੇਰਕੋਟਲਾ  ਪੰਜਾਬ ਸਰਕਾਰ ਵੱਲੋਂ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ ਸ਼ਹੀਦਾਂ ਦੀ ਯਾਦ ’ਚ 17 ਜਨਵਰੀ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ । ਇਸ ਰਾਜ ਪੱਧਰੀ ਸਮਾਗਮ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਸਿਰਕਤ ਕਰਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਨਗੇ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਸਮੇਂ ਦਿੱਤੀ । ਇਸ ਮੌਕੇ ਐਸ.ਐਸ.ਪੀ. ਮਾਲੇਰਕੋਟਲਾ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਐਸ. ਡੀ. ਐਮ.ਸ੍ਰੀਮਤੀ ਅਪਰਨਾ ਐਮ.ਬੀ,ਐਸ.ਪੀ.,ਐਸ.ਪੀ ਹੈੱਡਕੁਆਰਟਰ ਸਵਰਨਜੀਤ ਕੌਰ, ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਬੈਂਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਇਸ ਮੌਕੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਦੇ ਨੁਮਾਇੰਦੇ ਸ੍ਰੀ ਗੁਰਸੇਵਕ ਸਿੰਘ ਨਾਮਧਾਰੀ ਵੀ ਮੌਜੂਦ ਸਨ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਸਮਾਰੋਹ ਵਾਲੀ ਥਾਂ 'ਤੇ ਆਪਸੀ ਤਾਲਮੇਲ ਨਾਲ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ।  ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਆਰਜ਼ੀ ਪਖਾਨਿਆਂ, ਆਵਾਜਾਈ ਵਿਵਸਥਾ ਸੁਚਾਰੂ ਬਣਾਉਣ ਸਮੇਤ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਅਤੇ ਸਮੂਹ ਪਰਬੰਧਾਂ  ਨੂੰ  ਬਿਹਤਰ ਅਤੇ ਸੁਖਾਵੇਂ ਢੰਗ ਨਾਲ ਮੁਕੰਮਲ ਕਰਨ ਲਈ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ  ਕਿਹਾ ਕਿ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ ।

 ਐਸ.ਐਸ.ਪੀ. ਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਅਤੇ ਨਤਮਸਤਕ ਹੋਣ ਦੀ ਉਮੀਦ ਹੈ। ਸਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ ਨਾ ਆਵੇ ।  

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ