Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

January 16, 2024 02:05 PM
SehajTimes

ਪਟਿਆਲਾ :- ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਰਜਨ ਦੇ ਕਰੀਬ ਪਿੰਡਾਂ ਵਿੱਚ ਕਿਸਾਨਾਂ ਤੇ ਆਮ ਲੋਕਾਂ ਦੀ ਸਹੂਲਤ ਲਈ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।ਉਨ੍ਹਾਂ ਦੇ ਨਾਲ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਨਾਭਾ ਦੇ ਵਿਧਾਇਕ ਗੁਰਦੇਵ ਦੇਵ ਮਾਨ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਦੇ ਉਦਮ ਸਦਕਾ ਹਲਕਾ ਸਮਾਣਾ ਤੇ ਸ਼ੁਤਰਾਣਾ ਦੇ ਪਿੰਡਾਂ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਉਲੀਕੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਮਹਿਮਦਪੁਰ, ਸੁਲਤਾਨਪੁਰ ਤੇ ਬਨੇਰਾ ਕਲਾਂ ਦੀਆਂ ਅਨਾਜ ਮੰਡੀਆਂ ਵਿਖੇ ਸਟੀਲ ਕਵਰ ਸ਼ੈਡ ਪਾਏ ਜਾਣਗੇ।ਇਸ ਤੋਂ ਬਿਨ੍ਹਾਂ ਲੋਕਾਂ ਦੀ ਸਹੂਲਤ ਲਈ ਪਿੰਡ ਬਰਸਟ ਤੋਂ ਬਨੇਰਾ ਤੇ ਅੱਗੇ ਸੁਰਾਜਪੁਰ ਲਿੰਕ ਸੜਕ ਨਵੀਂ ਬਣਾਈ ਜਾਵੇਗੀ ਅਤੇ ਪਿੰਡ ਗੱਜੂਮਾਜਰਾ, ਲੁਟਕੀ ਮਾਜਰਾ (ਜੌੜਾਮਾਜਰਾ) ਤੇ ਧਬਲਾਨ ਦੀਆਂ ਅਨਾਜ ਮੰਡੀਆਂ ਵਿਖੇ ਫੜ ਪੱਕੇ ਕਰਨ ਤੇ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ।

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਤੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਆਪਣੀ ਵਚਨਬੱਧਤਾ ਨਿਭਾਈ ਹੈ।ਉਨ੍ਹਾਂ ਨੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਮੌਕੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਤੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਦਿਆਂ ਦਿਹਾਤੀ ਵਿਕਾਸ ਦੇ 5700 ਕਰੋੜ ਰੁਪਏ ਧੱਕੇ ਨਾਲ ਰੋਕ ਕੇ ਰੱਖੇ ਹੋਏ ਹਨ, ਜਿਸ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਫਰੰਟ ‘ਤੇ ਆਵਾਜ ਬੁਲੰਦ ਕੀਤੀ ਹੈ ਅਤੇ ਪੰਜਾਬ ਦਾ ਪੈਸਾ ਲੈਣ ਲਈ ਸੁਪਰੀਮ ਕੋਰਟ ਵਿੱਚ ਕੇਸ ਵੀ ਦਾਇਰ ਕੀਤਾ ਹੋਇਆ ਹੈ।

ਚੇਅਰਮੈਨ ਬਰਸਟ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ ਦੇ ਫੰਡ ਰੋਕਣ ਦੇ ਬਾਵਜੂਦ ਲੋਕਾਂ ਦੀ ਆਪਣੀ ਪੰਜਾਬ ਸਰਕਾਰ ਵਲੋਂ ਆਪਣੇ ਤੌਰ ‘ਤੇ ਪ੍ਰਬੰਧ ਕਰਕੇ ਸੂਬੇ ਦੇ ਮੰਡੀਕਰਨ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਤੇ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਤਜਵੀਜ ਉਤੇ ਅਮਲ ਸ਼ੁਰੂ ਕੀਤਾ ਗਿਆ ਹੈ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਮੰਡੀ ਬੋਰਡ ਦੇ ਚੀਫ ਇੰਜੀਨੀਅਰ ਗੁਰਦੀਪ ਸਿੰਘ, ਜ਼ਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਪਰਮਪਾਲ ਸਿੰਘ ਤੇ ਅਸ਼ਵਨੀ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ